ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਤੇ ਟਰੱਸਟ ਦੀ ਵਿਸ਼ੇਸ਼ ਮੀਟਿੰਗ ਗਿਆਨੀ ਜਸਪਾਲ ਸਿੰਘ ਤਾਨ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਮੁੱਖ ਦਫ਼ਤਰ ਖ਼ਾਲਸਾ ਬੁੰਗਾ, ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ ਸਾਲਾਨਾ ਲੇਖਾ ਜੋਖਾ ਪੇਸ਼ ਕੀਤਾ ਗਿਆ ਅਤੇ ਸਾਲਾਨਾ ਮੈਂਬਰਸ਼ਿਪ ਬਾਰੇ ਵਿਚਾਰਾਂ ਕੀਤੀਆਂ ਗਈਆਂ | ਆਗੂਆਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਗਿਆਨੀ ਦਿੱਤ ਸਿੰਘ ਦੇ ਨਾਂਅ 'ਤੇ ਕਮਿਊਨਿਟੀ ਹਾਲ ਬਣਾਉਣ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਤਾਂ ਜੋ ਅਗਲੇਰੀ ਪ੍ਰਕ੍ਰਿਆ ਨੂੰ ਅਮਲ ਵਿਚ ਲਿਆਉਣ ਲਈ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾ ਸਕੇ | ਮੀਟਿੰਗ ਵਿਚ ਗੁਰਨਾਮ ਸਿੰਘ ਬਿਜਲੀ ਪ੍ਰਧਾਨ ਟਰੱਸਟ, ਭਗਤ ਸਿੰਘ ਪੰਜਕੋਹਾ ਚੇਅਰਮੈਨ, ਹਰਪਾਲ ਸਿੰਘ ਚਾਹਲ ਸਕੱਤਰ, ਸਵਰਨ ਸਿੰਘ ਮੁਸਤਫਾਵਾਦ ਜਨਰਲ ਸਕੱਤਰ ਟਰੱਸਟ, ਹੰਸ ਰਾਜ ਦਰੋਗਾ, ਸ਼ਿੰਦਰ ਸਿੰਘ, ਰਣਜੋਧ ਸਿੰਘ, ਗਮਦੂਰ ਸਿੰਘ, ਤਰਲੋਚਨ ਸਿੰਘ, ਡਾ. ਸੁਰਿੰਦਰ ਸਿੰਘ, ਰਣਧੀਰ ਸਿੰਘ ਤਾਨ, ਗੁਰਮੀਤ ਸਿੰਘ, ਹਰਕੀਰਤ ਸਿੰਘ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |