ਸੰਘੋਲ, 5 ਫਰਵਰੀ (ਗੁਰਨਾਮ ਸਿੰਘ ਚੀਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਦੌਰਾਨ ਪੰਜਾਬ ਭਰ 'ਚੋਂ ਕਰੀਬ ਇਕ ਲੱਖ ਬੱਚਿਆਂ ਨੇ ਭਾਗ ਲਿਆ ਅਤੇ 6000 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ | ਜਾਣਕਾਰੀ ਦਿੰਦਿਆਂ ਸਕੂਲ ਦੀ ਪਿ©ੰਸੀਪਲ ਜਸਵੰਤ ਕੌਰ ਨੇ ਦੱਸਿਆ ਕਿ ਗੁਰਮਤਿ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀ. ਸੈਕੰ. ਸਕੂਲ ਖੰਟ-ਮਾਨਪੁਰ ਦੇ 7 ਵਿਦਿਆਰਥੀਆਂ ਪ੍ਰਭਜੀਤ ਸਿੰਘ (ਨੌਵੀਂ), ਬਿਨਵੰਤ ਸਿੰਘ ਤੇ ਗੁਰਸੀਰਤ ਕੌਰ (ਪੰਜਵੀਂ) ਅਤੇ ਬਨੀਤ ਕੌਰ, ਅਸ਼ਨੂਰ ਕੌਰ, ਰਣਜੋਤ ਕੌਰ (ਸਾਰੇ ਚੌਥੀ ਜਮਾਤ) ਨੇ ਚਾਰ ਰਾਊਾਡਾਂ 'ਚ ਲਈ ਗਈ ਪ੍ਰੀਖਿਆ ਦੌਰਾਨ ਚਾਰੇ ਰਾਊਾਡਾਂ ਨੂੰ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਤਸਰ ਵਿਖੇ ਵੱਖ-ਵੱਖ ਇਨਾਮਾਂ ਜਿਵੇਂ ਲੈਪਟਾਪ, ਮਾਈਕਰੋਵੇਵ, ਨਗਦ ਇਨਾਮ, ਸਮਾਰਟ ਵਾਚ, ਜੈਕਟ, ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਸਵੰਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਬੱਚਿਆਂ ਦੀ ਮਿਹਨਤ, ਅਧਿਆਪਕਾਂ ਤੇ ਮਾਪਿਆਂ ਦੀ ਯੋਗ ਅਗਵਾਈ ਨੂੰ ਦਿੱਤਾ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਿਖੇ ਪਿ੍ੰਸੀਪਲ ਜਸਵੰਤ ਕੌਰ, ਸਕੂਲ ਪ੍ਰਬੰਧਕ ਕਮੇਟੀ ਅਤੇ ਪੀ.ਟੀ.ਏ ਪ੍ਰਧਾਨ ਅੰਮਿ੍ਤਪਾਲ ਸਿੰਘ ਵਲੋਂ ਵੀ ਸਨਮਾਨਿਤ ਕੀਤਾ ਗਿਆ |