23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੰਜਾਬ 'ਚ ਸ਼ਰੇ੍ਹਆਮ ਹੋ ਰਹੇ ਹਨ ਨੌਜਵਾਨਾਂ ਦੇ ਕਤਲ-ਚੇਅਰਮੈਨ ਚਨਾਰਥਲ

Ad Position 21
No active advertisement
ਅਜੀਤ ਡੈਸਕ 06-02-2026
ਜਖਵਾਲੀ, 5 ਫਰਵਰੀ (ਨਿਰਭੈ ਸਿੰਘ)-ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ, ਕਿਉਂਕਿ ਸੂਬੇ ਭਰ ਵਿਚ ਰੋਜ਼ਾਨਾਂ ਨੌਜਵਾਨਾਂ ਦੇ ਗੈਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕੀਤਾ | ਸ. ਚਨਾਰਥਲ ਨੇ ਕਿਹਾ ਕਿ ਸੂਬੇ ਵਿਚ ਗੈਂਗਸਟਰ ਸ਼ਰੇ੍ਹਆਮ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਕਰਕੇ ਸੂਬੇ ਦੇ ਲੋਕ ਆਪਣੇ ਘਰਾਂ ਅਤੇ ਆਪਣੇ ਬੱਚਿਆਂ ਨੂੰ ਜਨਤਕ ਥਾਵਾਂ 'ਤੇ ਸੁਰੱਖਿਅਤ ਨਹੀਂ ਸਮਝ ਰਹੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਅਤੇ ਸਰਕਾਰ ਇਨ੍ਹਾਂ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਜਿਸ ਕਰਕੇ ਸੂਬੇ ਦੇ ਲੋਕ ਸਰਕਾਰ ਦੀ ਕਾਰਜਸ਼ੈਲੀ ਤੋਂ ਨਿਰਾਸ਼ ਹਨ |
Ad Position 22
No active advertisement
ਪਿਛਲੀ ਖ਼ਬਰ ਫਾਇਰ ਕਰਕੇ ਜਾਨੋਂ ਮਾਰਨ ਦੀ ਨੀਅਤ ਦੇ ਦੋਸ਼ 'ਚ 2 ਵਿਅਕਤੀ ਨਾਮਜ਼ਦ ਅਗਲੀ ਖ਼ਬਰ ਗੁਰਮਤਿ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24