ਖਮਾਣੋਂ, 5 ਫਰਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ 'ਤੇ ਫਾਇਰ ਕਰਕੇ ਜਾਨੋਂ ਮਾਰਨ ਨੀਅਤ ਦੇ ਕਥਿਤ ਦੋਸ਼ ਹੇਠ ਦੋ ਵਿਅਕਤੀਆਂ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਮੁੱਦਈ ਮਨਿੰਦਰਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਦਵਿੰਦਰ ਸਿੰਘ ਵਾਸੀ ਜ਼ਿਲ੍ਹਾ ਮੋਗਾ, ਹਾਲ ਵਾਸੀ ਮੋਹਾਲੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਸ਼ਹਿਰ ਦੇ ਓਵਰ ਬਿ੍ਜ ਨੇੜੇ ਜਦੋਂ ਆਪਣੇ ਦੋਸਤ ਦੀ ਕਾਰ ਦਾ ਪੈਂਚਰ ਹੋਇਆ ਟਾਇਰ ਬਦਲ ਕੇ ਹਟੇ ਸਨ ਤਾਂ ਵਕਤ ਕਰੀਬ ਰਾਤ 12 ਵਜੇ ਮਨਪ੍ਰੀਤ ਸਿੰਘ ਉਰਫ਼ ਮੰਨੂ ਵਾਸੀ ਮੋਗਾ ਅਤੇ ਇਕ ਨਾਮਾਲੂਮ ਵਿਅਕਤੀ ਉਸ 'ਤੇ ਫਾਇਰ ਕਰਕੇ ਭੱਜ ਗਏ | ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |