ਮੰਡੀ ਗੋਬਿੰਦਗੜ੍ਹ, 5 ਫਰਵਰੀ (ਇਕਬਾਲਦੀਪ ਸੰਧੂ)-ਸ਼ਹੀਦ ਕਾਕਾ ਸਿੰਘ ਮੈਮੋਰੀਅਲ ਟਰੱਸਟ ਡਡਹੇੜੀ ਵਲੋਂ ਦਸਵੀਂ ਜਮਾਤ ਸਾਲ 2024-25 ਦੀਆਂ ਟੌਪਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉੱਘੇ ਲੇਖਕ, ਨਾਟਕਕਾਰ ਅਤੇ ਆਲੋਚਕ ਡਾ. ਕੁਲਦੀਪ ਸਿੰਘ ਦੀਪ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਕੋਸ਼ਿਸ਼ ਨਾਲ ਹੀ ਜ਼ਿੰਦਗੀ 'ਚ ਉੱਚੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਹਿਤ ਬਿਨਾਂ ਭਵਿੱਖ ਨੂੰ ਚੰਗੀ ਦਿਸ਼ਾ ਨਹੀਂ ਦਿੱਤੀ ਜਾ ਸਕਦੀ | ਇਸ ਮੌਕੇ ਵਿਦਿਆਰਥਣ ਅਕਵਿੰਦਰ ਕੌਰ, ਰਮਨਦੀਪ ਕੌਰ ਅਤੇ ਨਵਨੀਤ ਕੌਰ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਬਦਲੇ ਵੱਖ-ਵੱਖ ਨਗਦ ਇਨਾਮਾਂ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਟਰੱਸਟ ਵਲੋਂ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਰ.ਪੀ ਸ਼ਾਰਦਾ, ਅਮਨਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਗਮਦੂਰ ਸਿੰਘ, ਸੁਖਬੀਰ ਸਿੰਘ ਗਰੇਵਾਲ, ਮਾ. ਜਗਵਿੰਦਰ ਸਿੰਘ, ਸੰਤ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਸਾਧੂ ਸਿੰਘ ਪੰਚ, ਜਸਵੀਰ ਸਿੰਘ ਪੰਚ, ਅਜੀਤ ਸਿੰਘ ਗਰੇਵਾਲ, ਸੁਖਬੀਰ ਸਿੰਘ ਸਿੱਧੂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ | ਅਖੀਰ ਵਿਚ ਸਕੂਲ ਮੁਖੀ ਸਰਿਤਾ ਸਿੰਗਲਾ ਦੁਆਰਾ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਡਾ. ਦੀਪ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ |