ਪੀ.ਆਈ.ਐਮ.ਟੀ. ਵਿਖੇ ਵਿੱਤੀ ਸਾਖਰਤਾ ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ
ਅਜੀਤ ਡੈਸਕ
06-02-2026
ਉਨ੍ਹਾਂ ਸਮਝਾਇਆ ਕਿ ਸਹੀ ਸਮੇਂ 'ਤੇ ਸਹੀ ਨਿਵੇਸ਼ ਕਰਨ ਨਾਲ ਵਿੱਤੀ ਸੁਰੱਖਿਆ ਅਤੇ ਬਿਹਤਰ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ | ਉਨ੍ਹਾਂ ਨੇ ਨਿਵੇਸ਼ਕਾਂ ਦੇ ਹਿਤਾਂ ਦੀ ਰੱਖਿਆ ਵਿਚ ਸੇਬੀ ਅਤੇ ਹੋਰ ਰੈਗੂਲੇਟਰੀ ਸੰਸਥਾਵਾਂ ਦੀ ਭੂਮਿਕਾ 'ਤੇ ਵੀ ਚਾਨਣਾ ਪਾਇਆ | ਸੇਬੀ ਦੀ ਭੂਮਿਕਾ ਨੂੰ ਵਿਸਥਾਰ ਨਾਲ ਦੱਸਿਆ | ਲੈਕਚਰ ਵਿਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ ਅਤੇ ਆਪਣੇ ਸਵਾਲਾਂ ਦੇ ਜਵਾਬ ਮੰਗੇ | ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਗੈੱਸਟ ਲੈਕਚਰ ਵਿਦਿਆਰਥੀਆਂ ਨੂੰ ਵਿੱਤੀ ਤੌਰ 'ਤੇ ਸਸ਼ਕਤ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |