23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-02-2026
ਮੰਡੀ ਗੋਬਿੰਦਗੜ੍ਹ, 5 ਫਰਵਰੀ (ਇਕਬਾਲਦੀਪ ਸੰਧੂ)-ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੂੰ ਵਾਰਡ ਨੰਬਰ 2, ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਗਿਆਨੀ ਬਲਵੀਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | ਧਾਰਮਿਕ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾ ਕੇ ਗੁਰਬਾਣੀ ਦਾ ਅਨੰਦ ਮਾਣਿਆ | ਇਸ ਮੌਕੇ ਕੌਂਸਲਰ ਚਰਨਜੀਤ ਸਿੰਘ ਬਾਜਵਾ, ਡਾ. ਲਖਬੀਰ ਸਿੰਘ ਬਿੱਲੂ ਅਤੇ ਜਗਤਾਰ ਸਿੰਘ ਜੱਗਾ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ | ਕੌਂਸਲਰ ਬਾਜਵਾ ਨੇ ਸੰਗਤਾਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ-ਵਿਧਾਇਕ ਬੜਿੰਗ ਅਗਲੀ ਖ਼ਬਰ ਬਲਜੀਤ ਸਿੰਘ ਭੁੱਟਾ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਦੇ ਇੰਚਾਰਜ ਨਿਯੁਕਤ
Ad Position 24