23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ-ਵਿਧਾਇਕ ਬੜਿੰਗ

Ad Position 21
No active advertisement
ਅਜੀਤ ਡੈਸਕ 06-02-2026
ਅਮਲੋਹ, 5 ਫਰਵਰੀ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਨਜ਼ਦੀਕੀ ਪਿੰਡ ਮਾਲੋਵਾਲ ਵਿਖੇ ਪੂਰੇ ਹੋਏ ਵੱਖ-ਵੱਖ ਵਿਕਾਸ ਕੰਮਾਂ ਨੂੰ ਲੋਕ ਅਰਪਣ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਵੀ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ | ਵਿਧਾਇਕ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਪਿੰਡਾਂ ਵਿਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ | ਅੱਜ ਪਿੰਡ ਮਾਲੋਵਾਲ ਵਿਚ ਪਿੰਡ ਦੀ ਫਿਰਨੀ, ਸੜਕਾਂ ਤੇ ਵਰਮਾ ਅਤੇ ਸੀਵਰੇਜ ਪਾਈਪਾਂ ਦੇ ਕੰਮਾਂ ਨੂੰ ਮੁਕੰਮਲ ਹੋਣ ਉਪਰੰਤ ਉਨ੍ਹਾਂ ਨੇ ਰਸਮੀ ਤੌਰ 'ਤੇ ਉਦਘਾਟਨ ਕੀਤਾ | ਇਸ ਮੌਕੇ ਸਰਪੰਚ ਸਰਬਜੀਤ ਕੌਰ, ਜੋਰਾ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿਕਾਸ ਕੰਮ ਪਿੰਡ ਲਈ ਲਾਭਕਾਰੀ ਸਾਬਤ ਹੋਣਗੇ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ 'ਤੇ ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਭੱਟੋ, ਜਗਤਾਰ ਸਿੰਘ, ਬਾਰਾ ਸਿੰਘ, ਜਗਪਿੰਦਰ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਸੁਖਮਨ ਸਿੰਘ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸੇਂਡੀ, ਗੁਰਮੇਲ ਸਿੰਘ, ਬਲਵੀਰ ਸਿੰਘ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖੀ ਦੇ ਕਿਰਤ ਤੇ ਮਜ਼ਲੂਮ ਪੱਖੀ ਸਿਧਾਂਤ ਨੂੰ ਡੇਰਾਵਾਦ ਨੇ ਡੂੰਘੀ ਸੱਟ ਮਾਰੀ-ਜਸਟਿਸ ਨਿਰਮਲ ਸਿੰਘ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24