23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗਰੀਨ ਐਨਰਜੀ ਮੁਕਾਬਲੇ 'ਚ ਗੁਰਨੂਰ ਕੌਰ ਨੇ ਹਾਸਿਲ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 06-02-2026
ਅਮਲੋਹ, 5 ਫਰਵਰੀ (ਕੇਵਲ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਅਤੇ ਟੈਕਨਾਲੋਜੀ ਵਲੋਂ ਪੰਜਾਬ ਰਾਜ ਦੇ ਸਕੂਲਾਂ ਵਿਚ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਤੇ ਮਿਸ਼ਨ ਲਾਈਫ਼ ਤਹਿਤ ਜ਼ਿਲ੍ਹਾ ਪੱਧਰੀ ਵੱਖ-ਵੱਖ ਗਤੀਵਿਧੀਆਂ ਓ.ਪੀ. ਬਾਂਸਲ ਮਾਡਰਨ ਸਕੂਲ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ | ਇਸ ਵਿਚ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਲੋਂ ਭਾਗ ਲਿਆ ਗਿਆ | ਜਿਸ ਵਿਚ ਸਰਕਾਰੀ ਹਾਈ ਸਕੂਲ ਨੂਰਪੁਰਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਪੁੱਤਰੀ ਬੱਗਾ ਸਿੰਘ ਨੇ ਗਰੀਨ ਐਨਰਜੀ ਵਿਸ਼ੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਜਿਸ ਦੀ ਸਕੂਲ ਮੁਖੀ ਤਲਵੀਰ ਕੌਰ ਵਲੋਂ ਹੌਸਲਾ ਅਫ਼ਜ਼ਾਈ ਕੀਤੀ ਗਈ | ਉੱਥੇ ਹੀ ਵਿਦਿਆਰਥਣ ਦੇ ਮਾਪਿਆਂ ਨੂੰ ਸਕੂਲ ਬੁਲਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕਿਰਨ ਬਾਲਾ, ਹਰਜਿੰਦਰ ਕੌਰ, ਮਨਜਿੰਦਰ ਕੌਰ, ਕਮਲਜੀਤ ਕੌਰ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ ਵਿਖੇ ਦਵਾਈਆਂ ਤੇ ਲੋੜੀਂਦਾ ਸਾਮਾਨ ਵੰਡਿਆ ਅਗਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਵਲੋਂ ਦੋ ਹਫ਼ਤੇ ਦਾ ਮੁਫ਼ਤ ਸਿਖਲਾਈ ਕੋਰਸ 9 ਫਰਵਰੀ ਤੋਂ
Ad Position 24