23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ ਵਿਖੇ ਦਵਾਈਆਂ ਤੇ ਲੋੜੀਂਦਾ ਸਾਮਾਨ ਵੰਡਿਆ

Ad Position 21
No active advertisement
ਅਜੀਤ ਡੈਸਕ 06-02-2026
ਫ਼ਤਹਿਗੜ੍ਹ ਸਾਹਿਬ, 5 ਜਨਵਰੀ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ 'ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ' ਤਹਿਤ ਜ਼ਿਲ੍ਹਾ ਲੈਪਰੋਸੀ ਅਫਸਰ-ਕਮ ਚਮੜੀ ਰੋਗਾਂ ਦੇ ਮਾਹਿਰ ਡਾ. ਹਰਪ੍ਰੀਤ ਕੌਰ ਵਲੋਂ ਕੁਸ਼ਟ ਆਸ਼ਰਮ ਸ਼ੇਖ਼ੂਪੁਰਾ ਸਰਹਿੰਦ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਨੂੰ ਘਰੇਲੂ ਵਰਤੋਂ ਵਿਚ ਆਉਣ ਵਾਲੇ ਸਮਾਨ, ਸਪੋਰਟਿਵ ਮੈਡੀਸਨ, ਅੱਖਾਂ ਦੀ ਸੰਭਾਲ ਲਈ ਐਨਕਾਂ, ਜ਼ਖ਼ਮਾਂ ਦੀ ਸਾਂਭ ਸੰਭਾਲ ਲਈ ਅਲਸਰ ਕਿਟ, ਹੱਥਾਂ ਦੀ ਐਕਸਰਸਾਈਜ਼ ਲਈ ਸਪੰਜ਼ਿੰਗ ਬਾਲ ਚਮੜੀ ਦੀ ਦੇਖਭਾਲ ਲਈ ਵੈਸ਼ਲੀਨ, ਰੇਗਮਾਰ, ਕਾਟਨ ਬੰਡਲ ਅਤੇ ਟੱਬ ਆਦਿ ਦੀ ਵੰਡ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਆਸ਼ਰਮ ਵਿਚਲੇ ਰੋਗੀਆਂ ਦੀ ਵਿਸ਼ੇਸ਼ ਮੈਡੀਕਲ ਜਾਂਚ ਕੀਤੀ ਅਤੇ ਜਾਂਚ ਕਰਕੇ ਲੋੜੀਂਦੀਆਂ ਦਵਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜ਼ਿਲ੍ਹਾ ਹਸਪਤਾਲ ਵਿਚ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਉਪਲਬਧ ਹਨ, ਲੋੜ ਪੈਣ ਤੇ ਉਹ ਕਿਸੇ ਸਮੇਂ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ | ਇਸ ਮੌਕੇ ਤੇ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਨਾਨ ਮੈਡੀਕਲ ਸੁਪਰਵਾਈਜ਼ਰ ਜਸਵਿੰਦਰ ਕੌਰ ਅਤੇ ਕੁਸ਼ਟ ਰੋਗੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਪੰਜਾਬ ਦੀ ਹੋਈ ਮੀਟਿੰਗ ਅਗਲੀ ਖ਼ਬਰ ਗਰੀਨ ਐਨਰਜੀ ਮੁਕਾਬਲੇ 'ਚ ਗੁਰਨੂਰ ਕੌਰ ਨੇ ਹਾਸਿਲ ਕੀਤਾ ਪਹਿਲਾ ਸਥਾਨ
Ad Position 24