23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਦਾ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਪੰਜਾਬ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 06-02-2026
ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਰਾਜਿੰਦਰ ਸਿੰਘ)-ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਦੀ ਮੀਟਿੰਗ ਸਰਹਿੰਦ ਵਿਖੇ ਫ਼ਰੰਟ ਦੇ ਸੂਬਾ ਪ੍ਰਧਾਨ ਡਾ. ਐਮ.ਐਸ ਰੋਹਟਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ. ਰੋਹਟਾ ਨੇ ਦੱਸਿਆ ਕਿ ਫ਼ਰੰਟ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਉਨ੍ਹਾਂ ਮਹਿਲਾਵਾਂ ਨੂੰ ਸਨਮਾਨਿਤ ਕਰੇਗਾ ਜਿਨ੍ਹਾਂ ਨੇ ਕਿਸੇ ਖੇਤਰ ਵਿਚ ਆਪਣੇ ਇਲਾਕੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੋਵੇ | ਇਸ ਤੋਂ ਇਲਾਵਾ ਫ਼ਰੰਟ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਹੰਸਾਲੀ ਵਿਖੇ ਕਰਵਾਇਆ ਜਾਵੇਗਾ | ਇਸ ਮੌਕੇ ਸੁਖਬੀਰ ਸਿੰਘ ਜਮੀਤਗਗੜ੍ਹ ਨੂੰ ਪੰਜਾਬ ਸਰਕਾਰ ਵਲੋਂ ਟਰੇਡ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਸਨਮਾਨਿਤ ਵੀ ਕੀਤਾ ਗਿਆ | ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ 8 ਫਰਵਰੀ ਨੂੰ ਬਸੀ ਪਠਾਣਾਂ ਵਿਖੇ ਸੰਤ ਨਾਮਦੇਵ ਮੰਦਿਰ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਮੌਕੇ ਸੂਬਾ ਚੇਅਰਮੈਨ ਧਰਮ ਸਿੰਘ ਸੈਣੀ, ਮੈਡੀਕਲ ਵਿੰਗ ਦੇ ਚੇਅਰਮੈਨ ਡਾ: ਜੇ.ਐਸ ਬਾਜਵਾ, ਜਨਰਲ ਸਕੱਤਰ ਗੁਰਸੇਵਕ ਸਿੰਘ ਜਮੀਤਗੜ੍ਹ, ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਕੈਪਟਨ ਹਰਭਜਨ ਸਿੰਘ ਚੀਮਾ, ਡਾ. ਕੁਲਦੀਪ ਸਿੰਘ ਮੀਤ ਪ੍ਰਧਾਨ, ਖ਼ਜ਼ਾਨਚੀ ਹੰਸਰਾਜ, ਪੈੱ੍ਰਸ ਸਕੱਤਰ ਕ੍ਰਿਸ਼ਨ ਗੋਪਾਲ, ਜ਼ਿਲ੍ਹਾ ਪ੍ਰਧਾਨ ਡਾ. ਐਮ.ਐਸ ਜੱਸਲ ਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਅਗਲੀ ਖ਼ਬਰ ਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ ਵਿਖੇ ਦਵਾਈਆਂ ਤੇ ਲੋੜੀਂਦਾ ਸਾਮਾਨ ਵੰਡਿਆ
Ad Position 24