ਜਖਵਾਲੀ, 5 ਫਰਵਰੀ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੂੰ ਟਕਸਾਲੀ ਆਗੂ ਜਥੇਦਾਰ ਹਰਭਜਨ ਸਿੰਘ ਚਨਾਰਥਲ ਅਤੇ ਜ਼ੈਲਦਾਰ ਰਵੀਪਾਲ ਸਿੰਘ ਟਿਵਾਣਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਚਨਾਰਥਲ ਨੇ ਕਿਹਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਖੂ ਅੱਖ ਨਾਲ ਫ਼ੈਸਲਾ ਲੈਂਦੇ ਹੋਏ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀ ਜਿੰਮੇਵਾਰੀ ਬਲਜੀਤ ਸਿੰਘ ਭੁੱਟਾ ਨੂੰ ਸੌਂਪੀ ਗਈ ਹੈ ਜਿਸ ਨਾਲ ਹਲਕੇ ਦੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਸ. ਭੁੱਟਾ ਅਣਥੱਕ ਮਿਹਨਤੀ ਵਿਅਕਤੀ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ |