24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਵਿਸ਼ਵ 'ਵਰਸਿਟੀ ਵਿਚ ਅੰਤਰ ਵਿਭਾਗ ਕਿ੍ਕਟ ਟੂਰਨਾਮੈਂਟ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-02-2026
ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ 'ਚ ਖੇਡ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਮੰਤਵ ਨਾਲ ਬਾਬਾ ਫ਼ਤਹਿ ਸਿੰਘ ਖੇਡ ਸਟੇਡੀਅਮ ਵਿਚ ਇੰਟਰ ਵਿਭਾਗ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਵਲੋਂ ਕੀਤਾ ਗਿਆ, ਜਿਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਦੀ ਭਾਵਨਾ ਅਤੇ ਅਨੁਸ਼ਾਸਨ ਵਿਚ ਰਹਿ ਕੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਨਹੀਂ, ਸਗੋਂ ਲੀਡਰਸ਼ਿਪ, ਜ਼ਿੰਮੇਵਾਰੀ ਅਤੇ ਵਿਅਕਤੀਗਤ ਵਿਕਾਸ ਨੂੰ ਉਭਾਰਨ ਦਾ ਮਜ਼ਬੂਤ ਸਾਧਨ ਹਨ | ਇਸ ਟੂਰਨਾਮੈਂਟ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ 19 ਟੀਮਾਂ ਨੇ ਭਾਗ ਲਿਆ | ਇਸ ਮੌਕੇ ਰਜਿਸਟਰਾਰ ਡਾ. ਤੇਜਬੀਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਅਤੇ ਡਾ. ਸਰਪ੍ਰੀਤ ਸਿੰਘ ਡੀਨ ਅਲੂਮਨੀ ਨੇ ਵੀ ਵਿਦਿਆਰਥੀਆਂ ਦਾ ਹੌਸਲਾ ਵਧਾਇਆ | ਵਿਭਾਗ ਸਰੀਰਕ ਸਿੱਖਿਆ ਤੇ ਖੇਡ ਟੈਕਨੌਲੋਜੀ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਟੂਰਨਾਮੈਂਟ ਦੇ ਨਤੀਜਿਆਂ ਅਨੁਸਾਰ ਸਰੀਰਕ ਸਿੱਖਿਆ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਤੇ ਲਾਅ ਵਿਭਾਗ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਵਿਅਕਤੀਗਤ ਪ੍ਰਦਰਸ਼ਨ ਵਿਚ ਜਗਨਪ੍ਰੀਤ ਸਿੰਘ (ਕੰਪਿਊਟਰ ਸਾਇੰਸ) ਨੂੰ ਬੈੱਸਟ ਖਿਡਾਰੀ, ਵਿਰਾਟ ਮੀਨਾ (ਸਰੀਰਕ ਸਿੱਖਿਆ) ਨੂੰ ਬੈੱਸਟ ਬੋਲਰ ਅਤੇ ਅੰਮਿ੍ਤਪਾਲ ਸਿੰਘ ਨੂੰ ਮੈਨ ਆਫ਼ ਦ ਸੀਰੀਜ਼ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ | ਅੰਤ ਵਿਚ ਜੇਤੂਆਂ ਨੂੰ ਟਰਾਫ਼ੀ ਅਤੇ ਸਰਟੀਫਿਕੇਟਾਂ ਦੇ ਨਾਲ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਜੈਫਰੀ ਐਪਸਟਾਈਨ ਪੀੜਤਾਂ ਤੋਂ ਮੰਗੀ ਮੁਆਫੀ -ਕਸੂਤੇ ਫਸਦੇ ਜਾ ਰਹੇ ਹਨ ਕੀਰ ਸਟਾਰਮਰ ਅਗਲੀ ਖ਼ਬਰ 102 ਗ੍ਰਾਮ ਹੈਰੋਇਨ ਸਣੇ 2 ਗਿ੍ਫ਼ਤਾਰ
Ad Position 24