ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀ ਜ਼ਿਲ੍ਹਾ ਪੱਧਰੀ ਮਹੱਤਵਪੂਰਨ ਮੀਟਿੰਗ 8 ਫਰਵਰੀ ਦਿਨ ਐਤਵਾਰ ਨੂੰ ਦੁਪਹਿਰ 3 ਵਜੇ ਕਰਤਾਰ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸੱਦੀ ਗਈ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵਰੇ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਜ਼ਿਲੇ੍ਹ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰੇਗੀ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਪਾਰਟੀ ਦੀ ਮੌਜੂਦਾ ਰਾਜਨੀਤਿਕ ਸਥਿਤੀ, ਸੰਗਠਨ ਦੀ ਮਜ਼ਬੂਤੀ, ਬੂਥ ਪੱਧਰ 'ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਕੀਤੀਆਂ ਜਾਣ ਵਾਲੀਆਂ ਸਰਗਰਮੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਸ. ਰਾਮਗੜ੍ਹ ਨੇ ਕਿਹਾ ਕਿ ਮੀਟਿੰਗ ਵਿਚ ਵਰਕਰਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਪਾਰਟੀ ਨੂੰ ਲੋਕਾਂ ਦੀ ਆਵਾਜ਼ ਬਣਾਉਣ ਲਈ ਅਗਲੇ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ | ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |