ਖਮਾਣੋਂ, 6 ਫਰਵਰੀ (ਮਨਮੋਹਣ ਸਿੰਘ ਕਲੇਰ)-ਪਰਦੀਪ ਤਿਵਾੜੀ ਭਾਜਪਾ ਮੰਡਲ ਖਮਾਣੋਂ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ | ਇਹ ਐਲਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵਲੋਂ ਉਨ੍ਹਾਂ ਦੇ ਦਫ਼ਤਰ ਵਿਖੇ ਵੱਡੀ ਗਿਣਤੀ 'ਚ ਹਾਜ਼ਰ ਲੋਕਾਂ ਦੀ ਮੌਜੂਦਗੀ 'ਚ ਕੀਤਾ ਗਿਆ | ਇਸ ਮੌਕੇ ਭੱਟੀ ਨੇ ਹਲਕਾ ਬਸੀ ਪਠਾਣਾਂ ਤੇ ਜ਼ਿਲ੍ਹਾ ਲੀਡਰਸ਼ਿਪ ਦੀ ਹਾਜ਼ਰੀ 'ਚ ਕਈ ਲੋਕਾਂ ਨੂੰ ਭਾਜਪਾ 'ਚ ਸ਼ਾਮਿਲ ਵੀ ਕਰਵਾਇਆ | ਸ. ਭੱਟੀ ਨੇ ਕਿਹਾ ਕਿ ਭਾਜਪਾ ਆਪਣੇ ਮਿਹਨਤੀ ਵਰਕਰਾਂ ਨੂੰ ਸਦਾ ਹੀ ਮਾਣ ਸਨਮਾਨ ਦਿੰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸ ਪੱਖੀ ਨੀਤੀਆਂ 'ਤੇ ਸਮੁੱਚਾ ਹਿੰਦੁਸਤਾਨ ਹੀ ਨਹੀਂ, ਸਗੋਂ ਪੂਰੀ ਦੁਨੀਆ ਮਾਣ ਮਹਿਸੂਸ ਕਰਦੀ ਹੈ | ਕਿਉਂਕਿ ਭਾਜਪਾ ਹੀ ਅਜਿਹੀ ਪਾਰਟੀ ਹੈ, ਜਿਸ 'ਚ ਹਰ ਵਰਗ ਨੂੰ ਸਹੀ ਨੁਮਾਇੰਦਗੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀਆਂ ਅਤੇ ਸਕੀਮਾਂ ਨੂੰ ਦੇਸ਼ ਦਾ ਹਰ ਨਾਗਰਿਕ ਸਵੀਕਾਰ ਕਰ ਰਿਹਾ ਹੈ ਅਤੇ ਇਨ੍ਹਾਂ ਦਾ ਲਾਭ ਉਠਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਵੇਂ ਬਣੇ ਮੰਡਲ ਪ੍ਰਧਾਨ ਤਿਵਾੜੀ ਨੂੰ ਵਧਾਈ ਦਿੱਤੀ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ | ਆਪਣੀ ਨਿਯੁਕਤੀ 'ਤੇ ਤਿਵਾੜੀ ਨੇ ਪਹੁੰਚੀ ਸਮੁੱਚੀ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ ਭੱਟੀ ਅਤੇ ਹੋਰਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਕੁਲਦੀਪ ਸਿੰਘ ਸਿੱਧੂਪੁਰ ਸੀਨੀਅਰ ਆਗੂ ਹਲਕਾ ਬਸੀ ਪਠਾਣਾਂ, ਰਾਧੇ ਸ਼ਿਆਮ ਕੱਕੜ, ਸ਼ਾਮ ਲਾਲ ਨਰੂਲਾ ਮੰਡਲ ਪ੍ਰਧਾਨ ਸੰਘੋਲ, ਕੁਲਦੀਪ ਸਹੋਤਾ, ਐਡਵੋਕੇਟ ਸ਼ਿਵ ਕੁਮਾਰ ਕਲਿਆਣ, ਮਹੇਸ਼ ਕੁਮਾਰ, ਕੁਲਦੀਪ ਮਦਾਨ, ਧਰਮਪਾਲ, ਮਨਜੀਤ ਸਿੰਘ ਆਦਿ ਹਾਜ਼ਰ ਸਨ |