29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਰਕਾਰ ਬਣਦਿਆਂ ਹੀ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਹਰ ਸਮੱਸਿਆ ਤੁਰੰਤ ਹੱਲ ਕਰਵਾਈ ਜਾਵੇਗੀ-ਬਾਦਲ <br/>

Ad Position 21
No active advertisement
ਅਜੀਤ ਡੈਸਕ 07-02-2026
ਮੰਡੀ ਗੋਬਿੰਦਗੜ੍ਹ, 6 ਫਰਵਰੀ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ੍ਹ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿੱਤ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਵਫ਼ਦ ਵਿਚ ਸੀਨੀਅਰ ਅਕਾਲੀ ਆਗੂ ਫੋਰਮੈਨ ਬਲਵੀਰ ਸਿੰਘ ਸਿੱਧੂ, ਬੀ.ਸੀ. ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਨੋਨੀ, ਨਾਜ਼ਰ ਸਿੰਘ ਸੰਤਨਗਰ ਤੇ ਜਥੇਦਾਰ ਜਰਨੈਲ ਸਿੰਘ ਮਾਜਰੀ ਸ਼ਾਮਿਲ ਸਨ | ਵਫ਼ਦ ਨੇ ਜਿੱਥੇ ਸ. ਬਾਦਲ ਨੂੰ 'ਆਪ' ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਉਦਯੋਗਪਤੀਆਂ ਤੇ ਇੰਡਸਟਰੀ ਨੂੰ ਬਿਨਾਂ ਵਜ੍ਹਾ ਤੰਗ ਪੇ੍ਰਸ਼ਾਨ ਕਰਨ ਦੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਉੱਥੇ ਹੀ ਸ਼ਹਿਰ ਦੀਆਂ ਸਮੱਸਿਆਵਾਂ ਵੀ ਦੱਸੀਆਂ | ਵਫ਼ਦ ਨੇ ਕਿਹਾ ਕਿ ਬੇਸ਼ੱਕ ਨਗਰ ਕੌਂਸਲ ਗੋਬਿੰਦਗੜ੍ਹ ਪੰਜਾਬ ਦੀਆਂ ਸਾਰੀਆਂ ਨਗਰ ਕੌਂਸਲਾਂ 'ਚੋਂ ਅਮੀਰ ਮੰਨੀ ਜਾਂਦੀ ਹੈ | ਪਰ ਅੱਜ ਸ਼ਹਿਰਵਾਸੀ ਲੋੜੀਂਦੀਆਂ ਮੁਢਲੀਆਂ ਸੁੱਖ ਸਹੂਲਤਾਂ ਤੋਂ ਵਾਂਝੇ ਵੀ ਹਨ | ਸ਼ਹਿਰ ਦਾ ਅਜਿਹਾ ਕੋਈ ਵਾਰਡ ਨਹੀਂ, ਜੋ ਗੰਦੇ ਪਾਣੀ ਦੀ ਸਮੱਸਿਆ ਨਾਲ ਨਾ ਘਿਰਿਆ ਹੋਵੇ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਮਗਰੋਂ ਭਰੋਸਾ ਦਿੱਤਾ ਕਿ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਜਿੱਥੇ ਉਦਯੋਗਪਤੀਆਂ ਤੇ ਇੰਡਸਟਰੀ ਦੀ ਹਰ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇਗਾ | ਉੱਥੇ ਨਗਰ ਕੌਂਸਲ ਗੋਬਿੰਦਗੜ੍ਹ ਵਿਚ ਵਿਕਾਸ ਦੇ ਨਾਂਅ ਤੇ ਹੋ ਰਹੇ ਵੱਡੇ ਪੱਧਰ 'ਤੇ ਭਿ੍ਸ਼ਟਾਚਾਰ ਦੀ ਜਾਂਚ ਕਰਵਾਈ ਜਾਵੇਗੀ ਅਤੇ ਭਿ੍ਸ਼ਟਾਚਾਰ 'ਚ ਲਿਪਤ ਅਧਿਕਾਰੀਆਂ ਤੇ ਨੇਤਾਵਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਨੂੰ ਨਮੂਨੇ ਦੇ ਸ਼ਹਿਰ ਵਜੋਂ ਪੰਜਾਬ ਦੇ ਨਕਸ਼ੇ 'ਤੇ ਵਿਕਸਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 308 ਸਬਸਿਡੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕ 'ਚ ਬਦਲਣ ਦਾ ਫ਼ੈਸਲਾ ਲੋਕਾਂ ਦੀਆਂ ਸਿਹਤ ਸੇਵਾ... ਅਗਲੀ ਖ਼ਬਰ ਕੋਟਲਾ ਅਜਨੇਰ ਵਾਸੀਆਂ ਦਾ ਬਾਂਦਰਾਂ ਨੇ ਕੀਤਾ ਜਿਊਣਾ ਦੁੱਭਰ <br/>
Ad Position 24