29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ ਸਰਕਾਰ ਵਲੋਂ 308 ਸਬਸਿਡੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕ 'ਚ ਬਦਲਣ ਦਾ ਫ਼ੈਸਲਾ ਲੋਕਾਂ ਦੀਆਂ ਸਿਹਤ ਸੇਵਾਵਾਂ ਤੇ ਵੱਡਾ ਡਾਕਾ-ਡਾ. ਨਰੇਸ਼ ਚੌਹਾਨ

Ad Position 21
No active advertisement
ਅਜੀਤ ਡੈਸਕ 07-02-2026
ਖਮਾਣੋਂ, 6 ਫਰਵਰੀ (ਜੋਗਿੰਦਰ ਪਾਲ)-ਡਾ. ਨਰੇਸ਼ ਚੌਹਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਨੇ ਪੰਜਾਬ ਸਰਕਾਰ ਦੁਆਰਾ 308 ਸਬਸਿਡਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕ ਵਿਚ ਬਦਲਣ ਦੀ ਸੋਚ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੱਲ ਰਹੇ 881 ਆਮ ਆਦਮੀ ਕਲੀਨਿਕ ਦੀ ਹਾਲਤ ਬਹੁਤ ਖਸਤਾ ਹੈ ਅਤੇ ਪੁਰਾਣੀਆਂ ਬਿਲਡਿੰਗਾਂ ਤੇ ਲੀਪਾ-ਪੋਤੀ ਕਰਕੇ ਉਨ੍ਹਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ | ਉੱਥੇ ਨਾ ਪੂਰਾ ਸਟਾਫ਼ ਹੈ ਅਤੇ ਨਾ ਹੀ ਬੁਨਿਆਦੀ ਚੀਜ਼ਾਂ ਉਪਲਬਧ ਹਨ | ਸਰਕਾਰ ਪੁਰਾਣੀਆਂ ਡਿਸਪੈਂਸਰੀ ਉੱਪਰ ਬੋਰਡ ਲਗਾ ਕੇ ਆਪਣੀ ਕਮਜ਼ੋਰੀ ਲੁਕਾ ਰਹੀ ਹੈ | ਉਨ੍ਹਾਂ ਕਿਹਾ ਕਿ 308 ਸਬਸਿਡਰੀ ਸੈਂਟਰ ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਿਚ ਬਦਲਣ ਦਾ ਫ਼ੈਸਲਾ ਕੀਤਾ ਹੈ, ਇਸ ਵਿਚ ਕਈ ਨੈਸ਼ਨਲ ਹੈਲਥ ਪ੍ਰੋਗਰਾਮ ਜਿਵੇਂ ਬੱਚਿਆਂ ਦਾ ਟੀਕਾਕਰਨ, ਟੀ.ਵੀ.ਦੇ ਮਰੀਜ਼ਾਂ ਦਾ ਇਲਾਜ, ਮਲੇਰੀਆ ਦੀ ਰੋਕਥਾਮ, ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਨਜ਼ਰ ਰੱਖਣਾ, ਗਰਭਵਤੀ ਔਰਤਾਂ ਦੀ ਦੇਖਭਾਲ ਅਤੇ ਹੋਰ ਕਈ ਹੈਲਥ ਪੱਧਰੀ ਯੋਜਨਾਵਾਂ ਜੋ ਕਿ ਪਿੰਡਾਂ ਤੋਂ ਸ਼ੁਰੂ ਹੁੰਦੀਆਂ ਹਨ | ਉਨ੍ਹਾਂ ਵਿਚ ਇਨ੍ਹਾਂ ਹੈਲਥ ਸੈਂਟਰਾਂ ਦਾ ਅਹਿਮ ਰੋਲ ਹੈ | ਇਸ ਫ਼ੈਸਲੇ ਨਾਲ ਪੇਂਡੂ ਸੇਵਾਵਾਂ ਤੇ ਬਹੁਤ ਬੁਰਾ ਅਸਰ ਪਵੇਗਾ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਸਰਕਾਰੀ ਅਦਾਰਿਆਂ ਨੂੰ ਨਿੱਜੀ ਅਦਾਰਿਆਂ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ | ਸਭ ਤੋਂ ਵੱਡੀ ਗੱਲ ਪੰਜਾਬ ਦੀ ਆਮ ਆਦਮੀ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਪੰਚਾਇਤੀ ਰਾਜ ਵਿਭਾਗ ਤੋਂ ਬਾਹਰ ਕੱਢ ਕੇ 73ਵੇਂ ਸੰਵਿਧਾਨਿਕ ਸੋਧ ਦੀ ਖੁੱਲ੍ਹੀ ਉਲੰਘਣਾ ਕਰ ਰਹੀ ਹੈ ਅਤੇ ਪੰਚਾਇਤਾਂ ਦੇ ਅਧਿਕਾਰਾਂ ਨੂੰ ਖੋਹਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਪਿੰਡਾਂ ਵਿਚ ਡਿਸਪੈਂਸਰੀ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕੀਤਾ ਜਾਵੇ, ਸਟਾਫ਼ ਦੀ ਪੂਰਤੀ ਕੀਤੀ ਜਾਵੇ ਅਤੇ ਸੇਵਾਵਾਂ ਨੂੰ ਅਪਗਰੇਡ ਕਰਕੇ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਸੇਵਾਵਾਂ ਦਿੱਤੀਆਂ ਜਾਣ | ਡਾ. ਚੌਹਾਨ ਨੇ ਕਿਹਾ ਕਿ ਕਾਂਗਰਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫ਼ੈਸਲੇ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਸਰਕਾਰ ਬਣਦਿਆਂ ਹੀ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਹਰ ਸਮੱਸਿਆ ਤੁਰੰਤ ਹੱਲ ਕਰਵਾਈ ਜਾਵੇਗੀ-ਬਾਦਲ <br/>
Ad Position 24