ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 8 ਫਰਵਰੀ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਮਿੰਦਰਪਾਲ ਸਿੰਘ ਲਾਲ, ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ | ਉਨ੍ਹਾਂ ਸੰਗਤਾਂ ਨੰੂ ਇਸ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ |