29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥਣ ਨੇ ਨਾਮਣਾ ਖੱਟਿਆ

Ad Position 21
No active advertisement
ਅਜੀਤ ਡੈਸਕ 07-02-2026
ਫ਼ਤਹਿਗੜ੍ਹ ਸਾਹਿਬ, 6 ਫ਼ਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਦੇ ਐੱਮ.ਏ. ਇਕਨਾਮਿਕਸ ਸੈਸ਼ਨ 2022-23 ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਯੋਗਤਾ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਹੋਣਹਾਰ ਵਿਦਿਆਰਥਣ ਸਮੇਤ ਸਮੂਹ ਅਰਥ ਸ਼ਾਸਤਰ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਦਾ ਆ ਰਿਹਾ ਹੈ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ ਅਤੇ ਜੀਵਨ ਵਿਚ ਸਫਲਤਾ ਹਾਸਲ ਕਰ ਸਕਣ | ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਉਤਸ਼ਾਹਿਤ ਕਰਨ ਅਤੇ ਤਿਆਰੀ ਵਿਚ ਮਦਦ ਕਰਨ ਲਈ ਵਿਭਾਗ ਦੇ ਸਟਾਫ਼ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਜੁਪਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਸਫਲ ਹੋ ਕੇ ਉੱਚ ਅਹੁਦਿਆਂ 'ਤੇ ਕਾਰਜਸ਼ੀਲ ਹਨ | ਇਸ ਮੌਕੇ ਵਿਭਾਗ ਦੇ ਡਾ. ਜਗਪਾਲ ਸਿੰਘ, ਡਾ. ਹਰਸਿਮਰਨ ਸਿੰਘ, ਡਾ. ਗੁਰਜਿੰਦਰ ਕੌਰ, ਪ੍ਰੋ. ਰਾਜਵੀਰ ਕੌਰ ਅਤੇ ਪ੍ਰੋ. ਜਸ਼ਨਪ੍ਰੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਕਾਮੇ ਅੱਜ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ 'ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ-ਮ... ਅਗਲੀ ਖ਼ਬਰ ਗੁ: ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ
Ad Position 24