29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜਲ ਸਪਲਾਈ ਕਾਮੇ ਅੱਜ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ 'ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ-ਮੋਮੀ <br/>

Ad Position 21
No active advertisement
ਅਜੀਤ ਡੈਸਕ 07-02-2026
ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਸ਼ਾਖਾ ਰਾਜਪੁਰਾ ਦੀ ਇਕ ਅਹਿਮ ਮੀਟਿੰਗ ਸ਼ਾਖਾ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਹਰਮੇਸ਼ ਗਿਰ ਅਤੇ ਖ਼ਜ਼ਾਨਚੀ ਬਲਬੀਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਹੋਈ | ਜਿਸ ਵਿਚ 7 ਫਰਵਰੀ ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਗਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਕਿਹਾ ਕਿ ਯੂਨੀਅਨ ਵਲੋਂ ਜਲ ਸਪਲਾਈ ਵਿਭਾਗ ਵਿਚ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਸਮੇਤ ਹੱਕੀ ਤੇ ਜਾਇਜ਼ ਮੰਗਾਂ ਨੂੰ ਸੰਘਰਸ਼ ਕੀਤਾ ਜਾ ਰਿਹਾ ਹੈ | ਪਰ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਲਾਰਿਆਂ 'ਚ ਸਮਾਂ ਲੰਘਾ ਰਹੀ ਹੈ | ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹਣ ਦੀਆਂ ਨਾਕਾਮ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 7 ਫਰਵਰੀ ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਸੂਬਾ ਪੱਧਰੀ ਰੈਲੀ ਕਰਕੇ ਤਿੱਖੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਉਨ੍ਹਾਂ ਵਿਭਾਗ ਵਿਚ ਫ਼ੀਲਡ ਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਰੈਲੀ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਖ਼ਜ਼ਾਨਚੀ ਨਰਿੰਦਰ ਸਿੰਘ, ਸ਼ਾਖਾ ਪ੍ਰਧਾਨ ਸੁਖਵਿੰਦਰ ਸਿੰਘ, ਬਲਬੀਰ ਸਿੰਘ, ਲਖਵਿੰਦਰ ਸਿੰਘ, ਹਰਮੇਸ਼ ਸਿੰਘ, ਰਾਜਵੀਰ ਸਿੰਘ, ਬਚਿੱਤਰ ਸਿੰਘ ਨੇ ਵਰਕਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ 'ਚ 'ਯੂਥ ਫ਼ਾਰ ਮਾਈ ਭਾਰਤ, ਯੂਥ ਫ਼ਾਰ ਡਿਜੀਟਲ ਲਿਟਰੇਸੀ' ਸਲੋਗਨ ਹੇਠ 7 ਰੋਜ਼ਾ ਕੈਂਪ ਸ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥਣ ਨੇ ਨਾਮਣਾ ਖੱਟਿਆ
Ad Position 24