29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ 'ਚ 'ਯੂਥ ਫ਼ਾਰ ਮਾਈ ਭਾਰਤ, ਯੂਥ ਫ਼ਾਰ ਡਿਜੀਟਲ ਲਿਟਰੇਸੀ' ਸਲੋਗਨ ਹੇਠ 7 ਰੋਜ਼ਾ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 07-02-2026
ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ.ਐਸ.ਐਸ ਵਿਭਾਗ ਵਲੋਂ ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ, ਡਾ. ਦਲਬੀਰ ਸਿੰਘ, ਕੋ ਆਰਡੀਨੇਟਰ ਡਾ. ਮਾਲਵਿਕਾ ਖੁਰਾਣਾ ਅਤੇ ਪ੍ਰੋ. ਅਮਰੀਕ ਸਿੰਘ ਦੀ ਅਗਵਾਈ ਹੇਠ 'ਥੀਮ ਯੂਥ ਫ਼ਾਰ ਮਾਈ ਭਾਰਤ, ਯੂਥ ਫ਼ਾਰ ਡਿਜੀਟਲ ਲਿਟਰੇਸੀ' ਸਲੋਗਨ ਨਾਲ 7 ਰੋਜਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਾਲਜ ਇੰਚਾਰਜ ਡਾ. ਵਨੀਤਾ ਗਰਗ ਨੇ ਕੈਂਪ ਦੀ ਸ਼ੁਰੂਆਤ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਐਡੀਸ਼ਨਲ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਧਾਲੀਵਾਲ ਤੇ ਰਾਜ ਕੁਮਾਰ ਅਸਿਸਟੈਂਟ ਟੂ ਡਾਇਰੈਕਟਰ ਕਾਂਸਟੀਚੁਐਂਟ ਕਾਲਜਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸਵਾਗਤ ਕੀਤਾ ਅਤੇ ਸਮੂਹ ਵਿਦਿਆਰਥੀਆਂ ਨੂੰ ਕੈਂਪ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਦੇ ਨਾਲ ਹੀ ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ ਨੇ 7 ਰੋਜਾ ਕੈਂਪ ਦੀ ਰੂਪ-ਰੇਖਾ ਪੇਸ਼ ਕੀਤੀ | ਇਸ ਮੌਕੇ ਏ.ਡੀ.ਸੀ ਸੁਰਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਇਨ੍ਹਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ | ਰਾਜ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚੁਐਂਟ ਕਾਲਜਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਨਿਸ਼ਾਨੇ ਪ੍ਰਾਪਤ ਕਰਨ ਦੀ ਗੱਲ ਕਹੀ | ਅਖੀਰ ਵਿਚ ਪ੍ਰੋਗਰਾਮ ਅਫ਼ਸਰ ਡਾ. ਦਲਬੀਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ | ਮੰਚ ਦਾ ਸੰਚਾਲਨ ਪ੍ਰੋ. ਅਮਨ ਸ਼ਰਮਾ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਜਸਪ੍ਰੀਤ ਕੌਰ, ਡਾ. ਬੱਲ ਬਹਾਦਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਡਾ. ਨਵਜੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਈ.ਐਮ.ਟੀ. ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜਲ ਸਪਲਾਈ ਕਾਮੇ ਅੱਜ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ 'ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ-ਮ...
Ad Position 24