ਮੰਡੀ ਗੋਬਿੰਦਗੜ੍ਹ, 6 ਫਰਵਰੀ (ਇਕਬਾਲਦੀਪ ਸੰਧੂ)-ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਤਾਇਨਾਤ ਹੋਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ ਨੂੰ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ, ਸੂਬਾ ਜਨਰਲ ਸਕੱਤਰ ਇਕਬਾਲ ਸਿੰਘ ਧੀਮਾਨ, ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਟੇ, ਜਥੇਬੰਦਕ ਸਕੱਤਰ ਹਰਪ੍ਰੀਤ ਸਿੰਘ, ਚੇਅਰਮੈਨ ਬਲਬੀਰ ਸਿੰਘ ਧੀਮਾਨ, ਯੂਥ ਪ੍ਰਧਾਨ ਭੁਪਿੰਦਰ ਸਿੰਘ ਰੁਪਾਲ, ਸੁਖਵਿੰਦਰ ਸਿੰਘ ਸਲਾਹਕਾਰ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |