29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬਿਮਾਰੀ ਦੇ ਖ਼ਰਚਿਆਂ ਤੋਂ ਖਹਿੜਾ ਛੁਡਾਵੇਗੀ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ-ਚੇਅਰਮੈਨ ਰਾਜਾ

Ad Position 21
No active advertisement
ਅਜੀਤ ਡੈਸਕ 07-02-2026
ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਹਤ ਬੀਮਾ ਯੋਜਨਾ ਦੀ ਖ਼ੂਬ ਚਰਚਾ ਹੋ ਰਹੀ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੱਖਾਂ ਪਰਿਵਾਰਾਂ ਦੀ ਭਲਾਈ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ | ਜਿਸ ਦੇ ਤਹਿਤ ਪੰਜਾਬ ਦੇ ਹਰੇਕ ਨਾਗਰਿਕ ਦਾ 10 ਲੱਖ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ | ਚੇਅਰਮੈਨ ਰਾਜਾ ਨੇ ਕਿਹਾ ਕਿ ਵੱਡੇ-ਵੱਡੇ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿਚ ਇਹ ਕਾਰਡ ਚੱਲ ਰਿਹਾ ਹੈ ਅਤੇ ਇਹ ਕਾਰਡ ਬਣਨ ਤੋਂ ਤੁਰੰਤ ਬਾਅਦ ਸ਼ੁਰੂ ਹੋ ਜਾਂਦਾ ਹੈ, ਜਿਸ ਨਾਲ ਪੰਜਾਬ ਦੇ ਹਜ਼ਾਰਾਂ ਲੱਖਾਂ ਲੋਕ ਫ਼ਾਇਦਾ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਖ਼ਾਸ ਕਰ ਕਾਂਗਰਸ, ਅਕਾਲੀ ਅਤੇ ਭਾਜਪਾ ਦੇ ਲੀਡਰਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਹਰੇਕ ਕੰਮ ਤੇ ਸਰਕਾਰ ਦੀਆਂ ਲੱਤਾਂ ਖਿੱਚਣ ਦੀ ਬਜਾਏ ਚੰਗੇ ਕੰਮਾਂ ਦੀ ਸਰਕਾਰ ਦੀ ਸ਼ਲਾਘਾ ਕਰਨੀ ਵੀ ਬਣਦੀ ਹੈ | ਉਨ੍ਹਾਂ ਅਪੀਲ ਕੀਤੀ ਕਿ ਆਪਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਈਏ ਅਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਜਾਗਰੂਕ ਕਰੀਏ ਤਾਂ ਜੋ ਉਹ ਇਸ ਕਾਰਡ ਨੂੰ ਬਣਾ ਕੇ ਵੱਧ ਤੋਂ ਵੱਧ ਫ਼ਾਇਦਾ ਲੈ ਸਕਣ |
Ad Position 22
No active advertisement
ਪਿਛਲੀ ਖ਼ਬਰ ਪੰਥ ਦੀ ਸਰਕਾਰ ਬਣਾਉਣ ਲਈ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਸਖ਼ਤ ਲੋੜ-ਪੰਜੋਲੀ, ਮਾਧੋਪੁਰ, ਪੂਨੀਆ, ਲਿਬੜਾ, ਖਾਲਸਪੁਰ... ਅਗਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੀ ਹੋਈ ਵਿਸ਼ੇਸ਼ ਮੀਟਿੰਗ
Ad Position 24