29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਚੇਅਰਮੈਨ ਹਰਪਾਲ ਜੁਨੇਜਾ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 07-02-2026
ਪਟਿਆਲਾ, 6 ਫਰਵਰੀ (ਅ.ਸ. ਆਹਲੂਵਾਲੀਆ)-ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਜੋਗਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਨਵ-ਨਿਯੁਕਤ ਚੇਅਰਮੈਨ ਹਰਪਾਲ ਸਿੰਘ ਜੁਨੇਜਾ ਨੂੰ ਮਿਲਿਆ ਅਤੇ ਪੀ.ਆਰ.ਟੀ.ਸੀ. ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਮਿਲਣ ਕਰਕੇ ਜਾਣੂ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਬਹੁਤ ਜਲਦ ਹੀ ਪੀ.ਆਰ.ਟੀ.ਸੀ. ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਤਨਖ਼ਾਹ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਸਮੇਂ ਸਿਰ ਪਾਉਣਾ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾ ਰਿਹਾ ਹੈ | ਇਸ ਦੇ ਨਤੀਜੇ ਕੁੱਝ ਦੇਰ ਬਾਅਦ ਆਪ ਸਭ ਨੂੰ ਪਤਾ ਚੱਲ ਜਾਣਗੇ | ਜੁਨੇਜਾ ਨੇ ਕਿਹਾ ਜੇਕਰ ਅੱਗੇ ਤੋਂ ਕੋਈ ਪੈਨਸ਼ਨ ਜਾਂ ਤਨਖ਼ਾਹ 'ਚ ਦੇਰੀ ਹੁੰਦੀ ਹੈ ਤਾਂ ਮੈਨੂੰ ਮਿਲ ਸਕਦੇ ਹੋ | ਮੀਟਿੰਗ ਵਿਚ ਜੋਗਿੰਦਰ ਸਿੰਘ ਪ੍ਰਧਾਨ, ਸ਼ਿਵ ਕੁਮਾਰ ਸ਼ਰਮਾ ਸਕੱਤਰ ਜਨਰਲ, ਸੁਖਦੇਵ ਸਿੰਘ ਭੁੱਪਾ ਅਤੇ ਨਿਰਪਾਲ ਸਿੰਘ ਸ਼ਾਮਿਲ ਸਨ | ਮੀਟਿੰਗ ਉਪਰੰਤ ਹਰਪਾਲ ਜੁਨੇਜਾ ਨੂੰ ਬੁੱਕਾਂ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਅਕਾਲੀ ਦਲ ਦਾ ਆਧਾਰ ਪੰਜਾਬ ਅੰਦਰ ਵਧਿਆ : ਅਕਾਲੀ ਆਗੂ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ ਅਧਿਆਪਨ ਸੰਘ ਦੀ ਅਗਵਾਈ 'ਚ ਕਰਮਚਾਰੀਆਂ ਵਲੋਂ ਧਰਨਾ
Ad Position 24