29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਅਕਾਲੀ ਦਲ ਦਾ ਆਧਾਰ ਪੰਜਾਬ ਅੰਦਰ ਵਧਿਆ : ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 07-02-2026
ਨਾਭਾ, 6 ਫਰਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸੂਬਾ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਤ ਰਹਿੰਦਾ ਹੈ, ਜਿਸ ਕਰਕੇ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦਾ ਹੋਰ ਸਕਤੀਸ਼ਾਲੀ ਤੇ ਮਜ਼ਬੂਤ ਹੋਣਾ ਬਹੁਤ ਜਰੂਰੀ ਹੈ | ਇਹ ਵਿਚਾਰ ਅਕਾਲੀ ਆਗੂ ਲਖਵੀਰ ਸਿੰਘ ਲੌਟ, ਜਥੇਦਾਰ ਬਲਤੇਜ ਸਿੰਘ ਖੋਖ ਅਤੇ ਯੂਥ ਆਗੂ ਜੱਸਾ ਖੋਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ | ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਭਲੇ ਦੀ ਸੋਚ ਨੂੰ ਮੁੱਖ ਰੱਖ ਕੇ ਰਾਜਨੀਤਕ ਖੇਤਰ 'ਚ ਕੰਮ ਕਰਨ ਦੇ ਨਾਲ-ਨਾਲ ਪੰਜਾਬ ਦੇ ਹੱਕਾਂ, ਹਿੱਤਾਂ ਦੀ ਖਾਤਰ ਡਟ ਕੇ ਪਹਿਰਾ ਵੀ ਦਿੱਤਾ ਹੈ | ਉਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਹਨ | ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਪੰਜਾਬ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧ ਰਿਹਾ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਅਧਾਰ ਪੰਜਾਬ ਵਿੱਚ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਦੌਰਾਨ ਵੱਡੀ ਜਿੱਤ ਪ੍ਰਾਪਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨੇਂਗਾ , ਕਿਉਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਤਰੱਕੀ ਲਈ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ | ਇਸ ਦਰਸ਼ਨ ਸਿੰਘ ਖੋਖ ਆਦਿ ਪਾਰਟੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਮਨਾਇਆ ਅਗਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਚੇਅਰਮੈਨ ਹਰਪਾਲ ਜੁਨੇਜਾ ਨੂੰ ਮਿਲਿਆ
Ad Position 24