29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕੈਨੇਡੀਅਨ ਹੰਸ ਬਰੇਕਨ ਨੇ ਮਰਦਾਂਪੁਰ ਦੇ ਸਕੂਲਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 07-02-2026
ਘਨੌਰ, 6 ਫਰਵਰੀ (ਸਰਦਾਰਾ ਸਿੰਘ ਲਾਛੜੂ)-ਸਮਾਜ ਸੇਵੀ ਅਤੇ ਉੱਘੀ ਸ਼ਖਸੀਅਤ ਸਵ. ਸੁਰਿੰਦਰ ਸਿੰਘ ਨਿੱਝਰ ਵਲੋਂ ਇਲਾਕੇ ਦੇ ਵਿਕਾਸ ਲਈ ਕੀਤੇ ਗਏ ਕਾਰਜਾਂ ਨੂੰ ਦੀ ਗੂੰਜ ਹੁਣ ਵਿਦੇਸ਼ਾਂ ਤੱਕ ਸੁਣਾਈ ਦੇ ਰਹੀ ਹੈ | ਅੱਜ ਸਵਰਗੀ ਨਿੱਝਰ ਦੇ ਬਹੁਤ ਹੀ ਕਰੀਬੀ ਦੋਸਤ, ਕੈਨੇਡਾ ਨਿਵਾਸੀ ਹੰਸ ਬਰੇਕਨ ਨੇ ਖਾਸ ਤੌਰ 'ਤੇ ਪਿੰਡ ਮਰਦਾਂਪੁਰ ਦੇ ਸਕੂਲ ਆਫ ਐਮੀਨੈਸ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਮੌਂਟੀ ਸਹਿਗਲ ਅਤੇ ਲਾਲ ਸਿੰਘ ਮਰਦਾਪੁਰ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਲਾਕੇ ਦੇ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਉਨਾਂ ਦੇ ਮਿੱਤਰ ਹੰਸ ਬਰੇਕਨ ਨੂੰ ਜਾਣਕਾਰੀ ਦਿੱਤੀ ਇਸ ਦੌਰਾਨ ਹੰਸ ਬਰੇਕਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਸੁਰਿੰਦਰ ਸਿੰਘ ਨਿੱਝਰ ਨਾਲ ਮੁਲਾਕਾਤ ਲਗਭਗ 15 ਸਾਲ ਪਹਿਲਾਂ ਜਰਮਨੀ ਵਿੱਚ ਇੱਕ ਹੈਲਥ ਰਿਟਰੀਟ ਦੌਰਾਨ ਹੋਈ ਸੀ | ਉਨ੍ਹਾਂ ਕਿਹਾ ਕਿ ਨਿੱਝਰ ਸਾਹਿਬ ਹਮੇਸ਼ਾ ਪੰਜਾਬ ਦੇ ਪਿੰਡਾਂ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੀ ਗੱਲ ਕਰਦੇ ਸਨ | ਉਨ੍ਹਾਂ ਵੱਲੋਂ ਸਕੂਲਾਂ ਵਿੱਚ ਬਣਾਏ ਗਏ ਆਧੁਨਿਕ ਪਖਾਨੇ, ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ ਅਤੇ ਗਰੀਬ ਪਰਿਵਾਰਾਂ ਲਈ ਬਣਾਏ ਗਏ ਮਕਾਨਾਂ ਬਾਰੇ ਸੁਣ ਕੇ ਉਹ ਬਹੁਤ ਪ੍ਰਭਾਵਿਤ ਹੋਏ ਸਨ | ਇਸ ਮੌਕੇ ਪਿੰਡ ਮਰਦਾਂਪੁਰ ਦੇ ਸਾਬਕਾ ਸਰਪੰਚ ਲਾਲ ਸਿੰਘ ਅਤੇ ਕੁਲਵਿੰਦਰ ਸਿੰਘ ਮਰਦਾਂਪੁਰ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਨੇ ਦੱਸਿਆ ਕਿ ਸੁਰਿੰਦਰ ਸਿੰਘ ਨਿੱਝਰ ਨੇ ਘਨੌਰ ਅਤੇ ਸਨੌਰ ਹਲਕੇ ਦੇ ਕਈ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ | ਇਸ ਮੌਕੇ ਹੰਸ ਬਰੇਕਨ ਨੇ ਵਿਸ਼ਵਾਸ ਦਿਵਾਇਆ ਕਿ ਉਹ ਸੁਰਿੰਦਰ ਸਿੰਘ ਨਿੱਝਰ ਦੇ ਪਰਿਵਾਰ ਨਾਲ ਮਿਲ ਕੇ ਇਲਾਕੇ ਦੇ ਭਲਾਈ ਕਾਰਜਾਂ ਵਿੱਚ ਆਪਣਾ ਸਹਿਯੋਗ ਜਾਰੀ ਰੱਖਣਗੇ | ਇਸ ਮੌਕੇ ਉਨ੍ਹਾਂ ਨਾਲ ਸਕੂਲ ਆਫ ਐਮੀਨੈਂਸ ਦੇ ਅਧਿਆਪਕ ਅਤੇ ਪਿੰਡ ਮਰਦਾਪੁਰ ਦੇ ਸਰਪੰਚ ਮੇਹਰ ਮਲਕੀਤ ਸਿੰਘ ਖਜੂਰਲਾ ਜਲੰਧਰ, ਮੈਂਬਰ ਪੰਚਾਇਤ ਹਰਮੇਲ ਸਿੰਘ, ਚਰਨਜੀਤ ਸਿੰਘ ਲੰਬੜਦਾਰ, ਹਰਮੇਸ਼ ਸਿੰਘ, ਮਾਸਟਰ ਕੁਲਜੀਤ ਸਿੰਘ, ਜਸਪਾਲ ਸਿੰਘ, ਜਸਪ੍ਰੀਤ ਬੈਨੀਪਾਲ, ਜਸਕਰਨ ਸਿੰਘ, ਜਤਿੰਦਰ ਸਿੰਘ ਸਮੇਤ ਸਕੂਲ ਦੇ ਅਧਿਆਪਕ ਗੁਰਪ੍ਰੀਤ ਸਿੰਘ, ਅਮਨਦੀਪ ਕੌਰ, ਜਗਨਦੀਪ ਕੌਰ ਸਮੇਤ ਸਕੂਲ ਦਾ ਹੋਰ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁੱਖ ਮਕਸਦ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣਾ-ਜਥੇਬੰਦੀ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਮਨਾਇਆ
Ad Position 24