29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁੱਖ ਮਕਸਦ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣਾ-ਜਥੇਬੰਦੀ ਆਗੂ

Ad Position 21
No active advertisement
ਅਜੀਤ ਡੈਸਕ 07-02-2026
ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਮਨਪ੍ਰੀਤ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਲਖਵੀਰ ਸਿੰਘ ਕੋਟਲਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਤੇ ਜਥੇਬੰਦੀ ਦੇ ਸੀਨੀਅਰ ਆਗੂਆਂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਨਵਦੀਪ ਸਿੰਘ ਤਾਨ, ਲਖਵੀਰ ਸਿੰਘ ਫ਼ੌਜੀ, ਦਲਵੀਰ ਸਿੰਘ, ਲਖਵੀਰ ਸਿੰਘ ਸਰਹਿੰਦ ਸ਼ਹਿਰ ਤੇ ਲਖਵਿੰਦਰ ਸਿੰਘ ਡੇਰਾ ਮੀਰ ਮੀਰਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ ਤੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਅਤੇ ਜਿਨ੍ਹਾਂ ਵਲੋਂ ਪਾਰਟੀ ਨੂੰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਮਜ਼ਬੂਤ ਕੀਤਾ ਜਾ ਰਿਹਾ ਹੈ, ਤੇ ਜਥੇਬੰਦੀ ਦੀ ਮੈਂਬਰਸ਼ਿਪ ਸ਼ੁਰੂ ਕੀਤੀ ਗਈ ਹੈ ਤੇ ਵੱਡੀ ਪੱਧਰ ਤੇ ਲੋਕਾਂ ਨੂੰ ਜਥੇਬੰਦੀ ਨਾਲ ਜੋੜਿਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਜਥੇਬੰਦੀ ਦਾ ਮੁੱਖ ਮਕਸਦ ਪੰਜਾਬ ਤੇ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਆਪਣੇ ਹੱਥ-ਕੰਡਿਆਂ 'ਚ ਸਫਲ ਨਾ ਹੋਣ ਦਿੱਤਾ ਜਾ ਸਕੇ | ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਸੂਬੇ ਦੇ ਲੋਕਾਂ ਦੀ ਭਲਾਈ ਚਾਹੁੰਦੇ ਹਨ ਤਾਂ ਜੋ ਭਿ੍ਸ਼ਟ ਸਰਕਾਰਾਂ ਤੇ ਲੋਕਾਂ ਨੂੰ ਖਦੇੜਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ 2 ਅਪ੍ਰੈਲ ਤੋਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਰੁਕੇਗੀ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ <br/> ਅਗਲੀ ਖ਼ਬਰ ਕੈਨੇਡੀਅਨ ਹੰਸ ਬਰੇਕਨ ਨੇ ਮਰਦਾਂਪੁਰ ਦੇ ਸਕੂਲਾਂ ਦਾ ਕੀਤਾ ਦੌਰਾ
Ad Position 24