13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਰਿਮਟ ਯੂਨੀਵਰਸਿਟੀ ਵਿਚ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2026' ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਮਨਪ੍ਰੀਤ ਸਿੰਘ)-ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਿਭਾਗ ਵਲੋਂ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2026' ਦੇ ਸਬੰਧ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਾਤ ਭਾਸ਼ਾ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਅਤੇ ਇਸ ਦੇ ਅਧਿਐਨ ਤੇ ਪ੍ਰਸਾਰ ਲਈ ਜਾਗਰੂਕਤਾ ਵਧਾਉਣਾ ਸੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਨਾਟਕਕਾਰ ਅਤੇ 'ਸਾਹਿਤ ਅਕਾਦਮੀ ਯੁਵਾ ਪੁਰਸਕਾਰ' ਅਤੇ ਰਾਜ ਪੱਧਰੀ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਡਾ. ਕੁਲਦੀਪ ਸਿੰਘ ਦੀਪ ਅਤੇ ਪ੍ਰਸਿੱਧ ਨਾਵਲਕਾਰ ਕਰਨੈਲ ਸਿੰਘ ਵਜ਼ੀਰਾਬਾਦ ਹਾਜ਼ਰ ਰਹੇ | ਮਹਿਮਾਨਾਂ ਨੇ ਮਾਤ ਭਾਸ਼ਾ ਦੇ ਮਹੱਤਵ, ਇਸ ਦੀ ਸਮਿ੍ੱਧ ਸੱਭਿਆਚਾਰਕ ਵਿਰਾਸਤ ਅਤੇ ਸਿੱਖਿਆ ਵਿਚ ਇਸ ਦੀ ਪ੍ਰਭਾਵਸ਼ਾਲੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਸਾਡੀ ਪਹਿਚਾਣ, ਸੰਸਕਾਰ ਅਤੇ ਸੱਭਿਆਚਾਰ ਦੀ ਬੁਨਿਆਦ ਹੈ | ਇਸ ਪ੍ਰੋਗਰਾਮ ਦਾ ਆਯੋਜਨ ਪਿੰ੍ਰਸੀਪਲ, ਸਕੂਲ ਆਫ਼ ਐਜੂਕੇਸ਼ਨ ਅਤੇ ਵਿਭਾਗ ਮੁਖੀ ਦੇ ਮਾਰਗਦਰਸ਼ਨ ਅਤੇ ਦੇਖ-ਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ | ਇਸ ਮੌਕੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਮੌਜੂਦ ਰਹੇ | ਪ੍ਰੋਗਰਾਮ ਦੇ ਅੰਤ ਵਿਚ ਸਭ ਨੇ ਮਾਤ ਭਾਸ਼ਾ ਦੇ ਅਧਿਐਨ ਲਈ ਸਾਂਝੇ ਯਤਨ ਕਰਨ ਦਾ ਸੰਕਲਪ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਵਪਾਰੀ ਤੇ ਉੱਦਮੀ ਪ੍ਰੇਸ਼ਾਨ ਅਗਲੀ ਖ਼ਬਰ ਵਿਰਾਸਤੀ ਫਾਊਾਡੇਸ਼ਨ ਨੇ ਸਰਹੱਦੀ ਖੇਤਰ ਦੇ ਗੋਦ ਲਏ 6 ਪਿੰਡਾਂ ਦੀਆਂ ਪੰਚਾਇਤਾਂ ਨੂੰ ਮਾਲੀ ਸਹਾਇਤਾ ਦੇ ਦਿੱਤੇ ਚੈੱਕ
Ad Position 24