13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਵਪਾਰੀ ਤੇ ਉੱਦਮੀ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਬਲਜਿੰਦਰ ਸਿੰਘ)-ਸਰਹਿੰਦ ਮੰਡੀ ਦੇ ਪੰਪ ਨਗਰ, ਸਿਨੇਮਾ ਰੋਡ ਸਥਿਤ ਫ਼ੈਕਟਰੀਆਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਘਟਨਾਵਾਂ ਕਾਰਨ ਵਪਾਰੀਆਂ ਤੇ ਉੱਦਮੀਆਂ 'ਚ ਚਿੰਤਾ ਪਾਈ ਜਾ ਰਹੀ ਹੈ | ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਸਬੰਧੀ ਜਾਣਕਾਰੀ ਦਿੰਦਿਆਂ ਬਿੱਗ ਬੌਸ ਟੈਕਨੋਕਰੇਟ ਇਕਊਮੈਂਟਸ ਦੇ ਪ੍ਰਬੰਧਕ ਅਸ਼ੋਕ ਬਾਂਸਲ ਨੇ ਦੱਸਿਆ ਕਿ ਉਕਤ ਇਲਾਕੇ ਦੀਆਂ ਫ਼ੈਕਟਰੀਆਂ ਵਿਚ ਪਿਛਲੇ 6 ਮਹੀਨਿਆਂ ਦੌਰਾਨ ਅੱਧੀ ਦਰਜਨ ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਜਿਸ ਸਬੰਧੀ ਸਬੰਧਿਤ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਵੀ ਫ਼ਿਲਹਾਲ ਕੋਈ ਮੁਕੰਮਲ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਹਿਲੀ ਚੋਰੀ 2 ਅਗਸਤ 2025 ਨੂੰ ਹੋਈ | ਫਿਰ 18 ਦਸੰਬਰ 2025 ਅਤੇ ਹੁਣ 19 ਫਰਵਰੀ 2026 ਨੂੰ ਚੋਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ੈਕਟਰੀ 'ਚੋਂ ਪਿੱਤਲ, ਤਾਂਬਾ, ਨਗਦੀ ਚਾਂਦੀ ਦੇ ਸਿੱਕੇ, ਵੈਲਡਿੰਗ ਦੀਆਂ ਪਾਈਪਾਂ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲੈ ਗਏ ਹਨ | ਜਿਸ ਨਾਲ ਉਨ੍ਹਾਂ ਨੂੰ 2 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਸਬੰਧਿਤ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਵੀ ਕੋਈ ਮੁਕੰਮਲ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਫ਼ੈਕਟਰੀ ਮਾਲਕਾਂ ਅਤੇ ਵਰਕਰਾਂ ਵਿਚ ਸਹਿਮ ਦਾ ਮਾਹੌਲ ਹੈ ਅਤੇ ਵਰਕਰ ਫ਼ੈਕਟਰੀ ਵਿਚ ਆਉਣ ਤੋਂ ਵੀ ਡਰਦੇ ਹਨ | ਉੱਧਰ ਦੂਜੇ ਪਾਸੇ ਇਸੇ ਖੇਤਰ ਵਿਚ ਪੈਂਦੀ ਫ਼ੈਕਟਰੀ ਗੁਪਤਾ ਇੰਡਸਟਰੀਅਲ ਕਾਰਪੋਰੇਸ਼ਨ ਦੇ ਮਾਲਕ ਸੁਨੀਲ ਕੁਮਾਰ ਗੁਪਤਾ ਪੁੱਤਰ ਯਸ਼ਪਾਲ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਫ਼ੈਕਟਰੀ ਵਿਚ 7 ਦਸੰਬਰ 2025 ਨੂੰ ਚੋਰੀ ਦੀ ਵਾਰਦਾਤ ਵਾਪਰ ਚੁੱਕੀ ਹੈ | ਜਿਸ ਦੌਰਾਨ ਚੋਰ ਫ਼ੈਕਟਰੀ 'ਚੋਂ ਪਿੱਤਲ ਦਾ ਸਮਾਨ, ਕੀਮਤੀ ਬੁੱਸ਼, ਚਾਂਦੀ ਦੀ ਮੂਰਤੀ ਅਤੇ ਇਕ ਸਾਈਕਲ ਚੋਰੀ ਕਰ ਲੈ ਗਏ ਸਨ | ਜਿਸ ਸਬੰਧੀ ਉਨ੍ਹਾਂ ਪੁਲਿਸ ਨੂੰ ਸੂਚਨਾ ਵੀ ਦਿੱਤੀ ਪਰ ਅਜੇ ਤੱਕ ਨਾ ਕੋਈ ਮੁਕੰਮਲ ਕਾਰਵਾਈ ਕੀਤੀ ਗਈ, ਨਾ ਮੁਕੱਦਮਾ ਦਰਜ ਕੀਤਾ ਗਿਆ ਅਤੇ ਨਾ ਹੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਗਿ੍ਫ਼ਤਾਰ ਕੀਤਾ ਜਾ ਸਕਿਆ ਹੈ | ਜਿਸ ਕਰਕੇ ਉਹ ਸਹਿਮ ਤੇ ਦਹਿਸ਼ਤ ਦੇ ਮਾਹੌਲ ਵਿਚ ਕਾਰੋਬਾਰ ਕਰਨ ਲਈ ਮਜਬੂਰ ਹਨ | ਕਿਉਂਕਿ ਚੋਰ ਬੇਖ਼ੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਚੋਰੀ ਦੀਆਂ ਇਹ ਘਟਨਾਵਾਂ ਸੀ.ਸੀ.ਟੀ.ਵੀ ਕੈਮਰੇ ਵਿਚ ਵੀ ਕੈਦ ਹੋ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਦੌਰਾਨ ਉਨ੍ਹਾਂ ਨੂੰ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਫ਼ੈਕਟਰੀਆਂ ਵਿਚ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲੇ ਚੋਰਾਂ ਨੂੰ ਕਾਬੂ ਕਰਕੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਇਲਾਕੇ ਵਿਚ ਰਾਤ ਸਮੇਂ ਪੁਲਿਸ ਦੀ ਗਸ਼ਤ ਵਧਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਖੇਡਾਂ ਦਾ ਅਹਿਮ ਰੋਲ-ਵਿਧਾਇਕ ਰਾਏ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਚ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2026' ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
Ad Position 24