11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਪ੍ਰੋਗਰਾਮ ਅੱਜ

Ad Position 21
No active advertisement
ਅਜੀਤ ਡੈਸਕ 21-02-2026
ਮੰਡੀ ਗੋਬਿੰਦਗੜ੍ਹ, 20 ਫਰਵਰੀ (ਇਕਬਾਲਦੀਪ ਸੰਧੂ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਪ੍ਰੋਗਰਾਮ 21 ਫਰਵਰੀ ਨੂੰ ਸਰਕਾਰੀ ਹਾਈ ਸਕੂਲ ਡਡਹੇੜੀ ਵਿਚ ਕਰਵਾਇਆ ਜਾ ਰਿਹਾ ਹੈ | ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਸਕੂਲ ਦੇ ਬੱਚੇ ਅਤੇ ਸਟਾਫ਼ ਮੈਂਬਰ ਹਾਜ਼ਰ ਹੋਣਗੇ | ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਰਿਤਾ ਸਿੰਗਲਾ ਮੁਖੀ ਸਕੂਲ, ਬਲਵਿੰਦਰ ਸਿੰਘ ਖਾਲਸਾ, ਫੋਰਮੈਨ ਬਲਬੀਰ ਸਿੰਘ ਸਿੱਧੂ ਵਾਇਸ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਫ਼ਤਹਿਗੜ੍ਹ ਸਾਹਿਬ, ਨਿਰਮਲ ਵਰਮਾ, ਜਸਮੇਲ ਸਿੰਘ, ਬਲਦੀਪ ਸਿੰਘ ਸੰਧੂ, ਕੰਵਲਜੀਤ ਸਿੰਘ, ਸੁਰਿੰਦਰ ਸਿੰਘ, ਪ੍ਰਦੀਪ ਸਿੰਘ, ਪ੍ਰਗਟ ਸਿੰਘ, ਗੁਰਤੇਜ ਸਿੰਘ, ਦੁਰਲੱਭ ਸਿੰਘ, ਸੁਖਮਨ ਕੌਰ, ਪੰਚ ਮੋਨਿਕਾ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ | ਪ੍ਰੋਗਰਾਮ ਨੂੰ ਲੈ ਕੇ ਐਨ.ਆਰ.ਆਈ. ਅਤੇ ਇਲਾਕਾ ਨਿਵਾਸੀਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨੋਲੋਜੀ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਅੱਡਾ ਸੁਭਾਨਪੁਰ ਚੌਕ ਵਿਖੇ 33ਵਾਂ ਕੀਰਤਨ ਦਰਬਾਰ 22 ਨੂੰ
Ad Position 24