11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅੱਜ ਪਿੰਡ ਹਵਾਰਾ ਵਿਖੇ ਹੋਣ ਵਾਲੇ ਚੜ੍ਹਦੀਕਲਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਪੰਜੋਲੀ

Ad Position 21
No active advertisement
ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ 21 ਫਰਵਰੀ ਦਿਨ ਸ਼ਨੀਵਾਰ ਨੂੰ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਕਲਾਂ ਵਿਖੇ ਕੌਮੀ ਇਨਸਾਫ਼ ਮੋਰਚਾ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਰੱਖੇ ਗਏ ਚੜ੍ਹਦੀਕਲਾ ਪੰਥਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪਿੰਡ ਹਵਾਰਾ ਦੀ ਪੰਚਾਇਤ ਅਤੇ ਇਲਾਕੇ ਦੇ ਨੌਜਵਾਨ ਚੜ੍ਹਦੀਕਲਾ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ ਅਤੇ ਪਿੰਡ ਵਿਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ | ਜਥੇਦਾਰ ਪੰਜੋਲੀ ਨੇ ਦੱਸਿਆ ਕਿ ਸਮਾਗਮ ਵਿਚ ਪੁੱਜਣ ਵਾਲੀਆਂ ਸੰਗਤਾਂ ਲਈ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਸਮੁੱਚੀਆਂ ਅਮਨ ਪਸੰਦ ਜਥੇਬੰਦੀਆਂ, ਰਾਜਸੀ ਪਾਰਟੀਆਂ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪਹਿਰਾ ਦੇਣ ਵਾਲੀਆਂ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਇਸ ਚੜ੍ਹਦੀਕਲਾ ਪੰਥਕ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ ਤਿੰਨ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਬਸੀ ਪਠਾਣਾਂ ਵਿਖੇ ਔਰਤਾਂ ਦੇ ਅਧਿਕਾਰਾਂ ਤੇ ਸੁਰੱਖਿਆ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24