11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅਮਰੀਕਾ ਭਾਰਤ ਦਰਮਿਆਨ ਕੀਤੀ ਜਾ ਰਹੀ ਡੀਲ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਤ ਹੋਵੇਗੀ-ਨਾਗਰਾ

Ad Position 21
No active advertisement
ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਬਲਜਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰਕ ਸਮਝੌਤਾ ਦੇਸ਼ ਦੇ ਕਿਸਾਨਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਹਮਲਾ ਹੈ ਅਤੇ ਇਸ ਡੀਲ ਤਹਿਤ ਵਿਦੇਸ਼ੀ ਕੰਪਨੀਆਂ ਨੂੰ ਲਾਭ ਪਹੁੰਚੇਗਾ, ਜਦਕਿ ਦੇਸੀ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਨੇ ਭਾਰਤ ਅਮਰੀਕਾ ਦਰਮਿਆਨ ਹੋ ਰਹੇ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਨਾਗਰਾ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਦਾ ਗਲ ਘੁੱਟਣ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਕੇਂਦਰ ਦੀ ਇਸ ਬੇਰੁਖ਼ੀ ਦੇ ਖ਼ਿਲਾਫ਼ ਕੋਈ ਢੁਕਵੀਂ ਆਵਾਜ਼ ਨਹੀਂ ਉਠਾਈ ਜਾ ਰਹੀ | ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਖ਼ਿਲਾਫ਼ ਵੀ ਇਕਜੁੱਟ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ | ਇਸ ਤੋਂ ਪਹਿਲਾਂ ਕੁਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ 'ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਡੀਲ ਦੀ ਤਿੱਖੀ ਆਲੋਚਨਾ ਕੀਤੀ | ਬੁਲਾਰਿਆਂ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਹਿੱਤਾਂ ਦੇ ਖ਼ਿਲਾਫ਼ ਹੈ ਅਤੇ ਖ਼ਾਸ ਤੌਰ 'ਤੇ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਤ ਹੋ ਸਕਦਾ ਹੈ | ਸਾਬਕਾ ਵਿਧਾਇਕ ਨਾਗਰਾ ਅਤੇ ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਨੇ ਦੱਸਿਆ ਕਿ ਦੇਸ਼ ਭਰ ਵਿਚ ਕਿਸਾਨ ਜਥੇਬੰਦੀਆਂ ਅਤੇ ਹੋਰ ਲੋਕਤੰਤਰਿਕ ਸੰਗਠਨਾਂ ਵਲੋਂ ਭਾਰਤ ਅਮਰੀਕਾ ਦਰਮਿਆਨ ਹੋ ਰਹੇ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਤੋਂ ਤੁਰੰਤ ਅਮਰੀਕਾ ਭਾਰਤ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 'ਹਵਾਰਾ ਵਿਖੇ ਰੱਖੇ ਇਕੱਠ 'ਚ ਖ਼ਾਲਸਾ ਪੰਥ ਸ਼ਾਮਿਲ ਹੋਵੇ-ਮਾਨ ਅਗਲੀ ਖ਼ਬਰ ਜੁਗਾੜੂ ਵਾਹਨਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ-ਇੰਦਰਪ੍ਰੀਤ ਸਿੰਘ
Ad Position 24