ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਰਾਈਵਰ ਰੂਮ ਵਿਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਜਥੇ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਡੀਸ਼ਨਲ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ | ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਲਿਆਣਕਾਰੀ ਉਪਦੇਸ਼ ਅਤੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਵਸਾ ਕੇ ਸਾਰੇ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਮਾਜ ਅਤੇ ਦੇਸ਼ ਕੌਮ ਦੀ ਸੇਵਾ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਈਵੇਟ ਸਿਸਟਮ ਨੂੰ ਬੰਦ ਕਰਕੇ ਸਰਕਾਰੀ ਗੱਡੀਆਂ ਚਲਾਈਆਂ ਜਾਣ, ਨਵੀਆਂ ਗੱਡੀਆਂ ਦੀ ਖ਼ਰੀਦ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਤੌਰ ਤੇ ਰੱਖਿਆ ਜਾਵੇ, ਨਵੇਂ ਮੁਲਾਜ਼ਮਾਂ ਦੀ ਭਰਤੀ ਪੱਕੇ ਤੌਰ 'ਤੇ ਕੀਤੀ ਜਾਵੇ, ਪਿਛਲਾ ਬਕਾਇਆ ਦਿੱਤਾ ਜਾਵੇ, ਪੇਅ-ਕਮਿਸ਼ਨ ਨੂੰ ਸਮਾਂਬੱਧ ਕਰਕੇ ਤੁਰੰਤ ਰਿਪੋਰਟ ਲਾਗੂ ਕੀਤੀ ਜਾਵੇ | ਇਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਸਮਾਗਮ ਵਿਚ ਜਗਦੀਸ਼ ਸਿੰਘ ਐਸ.ਡੀ.ਓ.ਪੀ. ਡਬਲਯੂ.ਡੀ., ਮਨਜੀਤ ਸਿੰਘ ਸੇਖੋਂ ਐਸ.ਡੀ.ਓ., ਇੰਦਰ ਸਿੰਘ ਰਾਏਪੁਰ, ਸਰਬਜੀਤ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਪੈੱ੍ਰਸ ਸਕੱਤਰ, ਸੰਜੀਵ ਕੁਮਾਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਦਰਬਾਰਾ ਸਿੰਘ, ਗੁਰਮੁਖ ਸਿੰਘ, ਸੁਰਜੀਤ ਸਿੰਘ ਧੀਰਪੁਰ, ਰਾਜਕੁਮਾਰ, ਸੁਖਵਿੰਦਰ ਸਿੰਘ, ਗੁਰਸ਼ਰਨ ਸਿੰਘ ਲਾਡੀ, ਕੇਵਲ ਸਿੰਘ, ਸੋਹਣ ਸਿੰਘ, ਇੰਦਰ ਸਿੰਘ, ਰਾਜਵੀਰ ਸਿੰਘ, ਹਰਦੀਪ ਸਿੰਘ, ਸਿਮਰਨ ਸਿੰਘ, ਤੇਜੀ, ਅਰਸ਼ਦੀਪ ਸਿੰਘ, ਗੁਰਵਿੰਦਰ ਸਿੰਘ, ਚਰਨਜੀਤ ਸਿੰਘ, ਸੇਵਾ ਸਿੰਘ, ਹਰਵਿੰਦਰ ਸਿੰਘ, ਛਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸ਼ਾਮਿਲ ਸਨ |