11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਾਇਉਟੈਕਨਾਲੋਜੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-02-2026
ਫ਼ਤਹਿਗੜ੍ਹ ਸਾਹਿਬ, 20 ਫ਼ਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਐਮ.ਐੱਸ.ਸੀ. ਬਾਇਉਟੈਕਨਾਲੋਜੀ ਭਾਗ ਦੂਸਰਾ ਦੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ ਅਤੇ ਗੁਰਜੋਤ ਕੌਰ ਨੇ ਸੀ.ਜੀ.ਸੀ. ਲਾਂਡਰਾਂ ਵਿਖੇ ਆਯੋਜਿਤ 'ਪਹਿਲ-ਆਈਡੀਆਥੋਨ' ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥਣਾਂ ਨੇ 20 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਪ੍ਰਾਪਤ ਕੀਤਾ ਹੈ | ਇਸ ਮੁਕਾਬਲੇ ਵਿਚ ਜੇਤੂ ਟੀਮ ਨੇ ਪਾਣੀ ਦੀ ਸਾਂਭ-ਸੰਭਾਲ ਜਿਹੇ ਮਹੱਤਵਪੂਰਨ ਵਿਸ਼ੇ 'ਤੇ ਇੱਕ ਨਵੀਂ ਅਤੇ ਸਮਾਜਿਕ ਤੌਰ 'ਤੇ ਲਾਭਕਾਰੀ ਸੋਚ ਪੇਸ਼ ਕੀਤੀ | ਇਸ ਵਿਚਾਰ ਅਧੀਨ ਸਸਟੇਨਏਬਲ ਵਾਸ਼ਿੰਗ ਮਸ਼ੀਨਾਂ ਦੀ ਸਥਾਪਨਾ ਰਾਹੀਂ ਪਾਣੀ ਦੀ ਬੱਚਤ ਕਰਨ ਦਾ ਪ੍ਰਭਾਵਸ਼ਾਲੀ ਸੁਝਾਅ ਦਿੱਤਾ ਗਿਆ | ਇਸ ਨਵੀਨ ਵਿਚਾਰ ਨੂੰ ਜੱਜ ਸਾਹਿਬਾਨ ਵਲੋਂ ਵੀ ਖ਼ੂਬ ਸਰਾਹਿਆ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਵਿਹਾਰਕ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਉਂਦੇ ਹਨ | ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਵੀ ਇਸ ਮਾਣਮੱਤੀ ਪ੍ਰਾਪਤੀ ਲਈ ਵਿਦਿਆਰਥਣਾਂ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਬਾਇਉਟੈਕਨਾਲੋਜੀ ਵਿਭਾਗ ਦੇ ਡਾ. ਜਗਦੀਸ਼ ਸਿੰਘ ਅਤੇ ਡਾ. ਮੋਨਿਕਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਉਸਾਰੂ ਗਤੀਵਿਧੀਆਂ ਵਿਚ ਵਡਮੁੱਲੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਸਹੂਲਤਾਂ ਦਾ ਲੋੜਵੰਦਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ-ਡਾ. ਅਰਵਿੰਦਪਾਲ ਸਿੰਘ ਅਗਲੀ ਖ਼ਬਰ ਪਾਈਨ ਗਰੋਵ ਸਕੂਲ ਵਿਚ ਹੋਈ ਐਥਲੈਟਿਕਸ ਮੀਟ
Ad Position 24