05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੁਪਰੀਮ ਕੋਰਟ 'ਚੀਫ਼ ਲੀਗਲ ਡਿਫੈਂਸ ਏਡ' ਨੂੰ ਤੁਰੰਤ ਵਾਪਸ ਲਵੇ-ਧਾਰਨੀ, ਵਿਰਕ, ਸ਼ਰਮਾ ਮਾਮਲਾ ਸੁਪਰੀਮ ਕੋਰਟ ਵਲੋਂ ਮੁਫ਼ਤ ਦੀਆਂ ਯੋਜਨਾਵਾਂ 'ਤੇ ਸਖ਼ਤ ਟਿੱਪਣੀ ਕਰਨ ਦਾ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਸੁਪਰੀਮ ਕੋਰਟ ਵਲੋਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵਲੋਂ ਆਪਣੇ ਨਾਗਰਿਕਾਂ ਨੂੰ ਮੁਫ਼ਤ ਦੀਆਂ ਦਿੱਤੀਆਂ ਜਾ ਰਹੀਆਂ ਯੋਜਨਾਵਾਂ ਦੇ ਵਿਰੋਧ 'ਚ ਕੀਤੀਆਂ ਟਿੱਪਣੀਆਂ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਵਕੀਲਾਂ ਨੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸਰਬਉੱਚ ਅਦਾਲਤ ਨੂੰ ਵੀ ਆਪਣੀਆਂ ਯੋਜਨਾਵਾਂ 'ਤੇ ਝਾਤ ਮਾਰਨੀ ਚਾਹੀਦੀ ਹੈ, ਜਿਸ ਨਾਲ ਵਕੀਲ ਭਾਈਚਾਰੇ ਵਿਚ ਵੱਡਾ ਰੋਹ ਪੈਦਾ ਹੋ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਮੌਜੂਦਾ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਅਤੇ ਐਡਵੋਕੇਟ ਨਰਿੰਦਰ ਸ਼ਰਮਾ ਨੇ ਕਿਹਾ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਵੋਟਰਾਂ ਨੂੰ ਭਰਮਾਉਣ ਲਈ ਕਈ ਤਰੀਕੇ ਦੀਆਂ ਮੁਫ਼ਤ ਯੋਜਨਾਵਾਂ ਦਾ ਲਾਲਚ ਦਿੱਤਾ ਜਾਂਦਾ ਹੈ, ਜੋ ਕਿ ਸੂਬਿਆਂ ਦੇ ਵਿਕਾਸ 'ਚ ਵੱਡਾ ਰੋੜਾ ਹਨ, ਕਿਉਂਕਿ ਅਜਿਹੀਆਂ ਮੁਫ਼ਤ ਦੀਆਂ ਯੋਜਨਾਵਾਂ ਦੇ ਚਲਦਿਆਂ ਫ਼ੰਡਾਂ ਦੀ ਘਾਟ ਹੋਣ ਕਰਕੇ ਵਿਕਾਸ ਵਿਚ ਤਾਂ ਅੜਿੱਕਾ ਪੈਦਾ ਹੁੰਦਾ ਹੀ ਹੈ, ਸਗੋਂ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੋਂ ਵੀ ਭੱਜ ਜਾਂਦੀ ਹੈ | ਉਨ੍ਹਾਂ ਮੰਗ ਕੀਤੀ ਕਿ ਮੁਫ਼ਤ ਦੀਆਂ ਯੋਜਨਾਵਾਂ 'ਤੇ ਪੂਰਨ ਰੂਪ ਵਿਚ ਪਾਬੰਦੀ ਲਗਾਈ ਜਾਵੇ ਅਤੇ ਜੇਕਰ ਸਰਕਾਰਾਂ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਜਿਹੀਆਂ ਮੁਫ਼ਤ ਦੀਆਂ ਯੋਜਨਾਵਾਂ ਲਿਆਉਂਦੀਆਂ ਹਨ ਤਾਂ ਉਸ ਦੇ ਮਾਪਦੰਡ ਨਿਸ਼ਚਿਤ ਹੋਣੇ ਚਾਹੀਦੇ ਹਨ ਪਰ ਸਮਰੱਥ ਵਿਅਕਤੀਆਂ ਨੂੰ ਮੁਫ਼ਤ ਦੀਆਂ ਯੋਜਨਾਵਾਂ ਦਾ ਲਾਭ ਦੇਣਾ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ | ਵਕੀਲਾਂ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਸਰਬਉੱਚ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਪਰ ਉਨ੍ਹਾਂ ਨਾਲ ਹੀ ਚੀਫ਼ ਜਸਟਿਸ ਨੂੰ ਅਪੀਲ ਕੀਤੀ ਕਿ ਜ਼ਰਾਈਮਪੇਸ਼ਾ ਲੋਕਾਂ ਲਈ ਮੁਫ਼ਤ ਵਿਚ ਵਕੀਲ ਮੁਹੱਈਆ ਕਰਵਾਉਣ ਦੇ ਫ਼ੈਸਲੇ ਤੁਰੰਤ ਵਾਪਸ ਲਏ ਜਾਣ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਡਾ. ਪਜਨੀ ਐਸੋਸੀਏਸ਼ਨ ਆਫ਼ ਇੰਡੀਅਨ ਕਾਲਜ ਪਿ੍ੰਸੀਪਲਜ਼ ਦੀ ਮੁੜ ਬਣੀ ਉਪ ਪ੍ਰਧਾਨ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਵੱਖ-ਵੱਖ ਪਿੰਡਾਂ 'ਚ ਸਾਂਝੀ ਸੱਥ ਪ੍ਰੋਗਰਾਮ ਕਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24