07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ

Ad Position 21
repet_subhas-goyals [Copy P29]
ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀ ਅਧਿਆਪਕਾਂ ਵਿੱਦਿਅਕ ਦੌਰੇ ਦੌਰਾਨ ਬਿਰਧ ਆਸ਼ਰਮ ਬਸੀ ਪਠਾਣਾਂ ਵਿਖੇ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਵਲੋਂ ਬਸੀ ਪਠਾਣਾਂ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬਜ਼ੁਰਗਾਂ ਨੂੰ ਲੋੜੀਂਦੇ ਕੱਪੜੇ, ਖਾਣ-ਪੀਣ ਦਾ ਸਮਾਨ ਅਤੇ ਜ਼ਰੂਰੀ ਦਵਾਈਆਂ ਪ੍ਰਦਾਨ ਕੀਤੀਆਂ | ਦੌਰੇ ਦੌਰਾਨ ਵਿਦਿਆਰਥੀਆਂ ਨੇ ਜਿੱਥੇ ਬਜ਼ੁਰਗਾਂ ਦੀ ਸੇਵਾ ਅਤੇ ਦੇਖਭਾਲ ਦੇ ਮਹੱਤਵ ਬਾਰੇ ਵਡਮੁੱਲੀ ਸਿੱਖਿਆ ਪ੍ਰਾਪਤ ਕੀਤੀ, ਉੱਥੇ ਨਾਲ ਹੀ ਬਜ਼ੁਰਗਾਂ ਦੇ ਜੀਵਨ ਦੇ ਤਜਰਬਿਆਂ ਤੋਂ ਵਿਦਿਆਰਥੀਆਂ ਨੂੰ ਜੀਵਨ ਦੇ ਕਈ ਮਹੱਤਵਪੂਰਨ ਪਾਠ ਸਿੱਖਣ ਨੂੰ ਮਿਲੇ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਜ਼ੁਰਗਾਂ ਦੀ ਅਹਿਮੀਅਤ ਸਮਝਾਉਣਾ ਸੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਉਸਾਰੂ ਗਤੀਵਿਧੀਆਂ ਨਾਲ ਇਕ ਪਾਸੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਮਹੱਤਵਪੂਰਨ ਸਹਿਯੋਗ ਮਿਲਦਾ ਹੈ, ਤਾਂ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੇ ਖੇਤਰ ਨਾਲ ਸਬੰਧਿਤ ਕੀਮਤੀ ਵਿਹਾਰਕ ਤਜਰਬਾ ਪ੍ਰਾਪਤ ਹੁੰਦਾ ਹੈ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸਮਾਜ ਅਤੇ ਪਰਿਵਾਰ ਪ੍ਰਤੀ ਬਣਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ | ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬਜ਼ੁਰਗਾਂ ਨਾਲ ਸੰਵਾਦ ਕਰਦੇ ਹੋਏ ਉਨ੍ਹਾਂ ਦੇ ਵਿਚਾਰਾਂ, ਜਜ਼ਬਾਤਾਂ ਅਤੇ ਭਾਵਨਾਵਾਂ ਨੂੰ ਨਜ਼ਦੀਕ ਤੋਂ ਜਾਣਨ ਅਤੇ ਸਮਝਣ ਦਾ ਵਿਲੱਖਣ ਮੌਕਾ ਪ੍ਰਾਪਤ ਹੋਇਆ | ਦੌਰੇ ਦੌਰਾਨ ਕਾਮਰਸ ਵਿਭਾਗ ਦੇ ਡਾ. ਰਸ਼ਪਾਲ ਜੀਤ ਕੌਰ ਨੇ ਵਿਦਿਆਰਥੀਆਂ ਨੂੰ ਯੋਗ ਮਾਰਗ ਦਰਸ਼ਨ ਪ੍ਰਦਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੁੰਦਰ ਲਿਖਾਈ ਸਿਖਲਾਈ ਕੈਂਪ 'ਚ 50 ਸਿੱਖਿਆਰਥੀਆਂ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
Ad Position 24