ਜਖਵਾਲੀ, 22 ਫਰਵਰੀ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਨਵੇਂ ਬਣੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਮਜ਼ਬੂਤੀ ਮਿਲ ਰਹੀ ਹੈ ਤੇ ਪਾਰਟੀ ਦੀਆਂ ਨੀਤੀਆਂ ਦੇਖ ਕੇ ਲਗਪਗ 10 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਵੱਧ ਪੁਰਾਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਮੋਰਚੇ ਲਗਾਏ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਅਤੇ ਸੂਬੇ ਅੰਦਰ ਵੱਧ ਰਹੇ ਪੁਲਿਸ ਰਾਜ ਤੋਂ ਦੁਖੀ ਹੋਏ ਲੋਕਾਂ ਨੂੰ ਕੇਵਲ ਅਕਾਲੀ ਦਲ ਵਿਚ ਹੀ ਪੰਜਾਬ ਦੀ ਬਿਹਤਰੀ ਦਿਖਾਈ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ | ਸ. ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿਸ ਤਰ੍ਹਾਂ ਲੋਕਾਂ ਨਾਲ ਜ਼ਮੀਨੀ ਪੱਧਰ ਤੇ ਸੰਪਰਕ ਬਣਾ ਕੇ ਲੋਕ ਹਿਤਾਂ ਲਈ ਆਵਾਜ਼ ਚੁੱਕੀ ਜਾ ਰਹੀ ਹੈ ਉਸ ਨੂੰ ਸੂਬੇ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਤੋਂ ਸਪਸ਼ਟ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਵੱਡੀ ਸਫਲਤਾ ਮਿਲੇਗੀ ਅਤੇ ਪੰਜਾਬ ਅੰਦਰ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਜਗਤਾਰ ਸਿੰਘ ਗੁਣੀਆ ਮਾਜਰਾ, ਭੀਮ ਸਿੰਘ ਗੁਣੀਆ ਮਾਜਰਾ, ਬਲਵੀਰ ਸਿੰਘ ਗੁਣੀਆ ਮਾਜਰਾ, ਗੁਰਪ੍ਰੀਤ ਸਿੰਘ ਗੁਣੀਆਂ ਮਾਜਰਾ, ਹਰਪ੍ਰੀਤ ਸਿੰਘ ਗੁਣੀਆ ਮਾਜਰਾ ਇਸੇ ਤਰ੍ਹਾਂ ਭਾਜਪਾ ਨੂੰ ਛੱਡ ਕੇ ਹਰਮੇਲ ਸਿੰਘ, ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਰਬੰਸ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥਾਂ ਵਿਚ ਹੀ ਪੰਜਾਬ ਸੁਰੱਖਿਅਤ ਰਹਿ ਸਕਦਾ ਹੈ ਅਤੇ ਪੰਜਾਬ ਦਾ ਚੁਤਰਫ਼ਾ ਵਿਕਾਸ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਲਾਲਚ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਅਤੇ ਪਾਰਟੀ ਦੀ ਮਜ਼ਬੂਤੀ ਲਈ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣਗੇ | ਇਸ ਮੌਕੇ ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਪੋਲਾ, ਸੁਖਦੀਪ ਸਿੰਘ ਬਹਿਲੋਲਪੁਰ, ਧਰਮਿੰਦਰ ਸਿੰਘ ਮੂਲੇਪੁਰ, ਹਰਿੰਦਰ ਸਿੰਘ ਮਾਲਾ ਹੇੜੀ, ਜਸਵੀਰ ਸਿੰਘ ਜਖਵਾਲੀ, ਚਰਨਜੀਤ ਸਿੰਘ ਛਲੇੜੀ ਕਲਾਂ, ਜਸਵੀਰ ਸਿੰਘ ਛਲੇੜੀ ਕਲਾਂ, ਕਰਮਜੀਤ ਸਿੰਘ ਚਣੋ, ਜਤਿੰਦਰ ਸਿੰਘ ਮਾਲਾ ਹੇੜੀ, ਹਰਜਿੰਦਰ ਸਿੰਘ ਜੰਡਾਲੀ, ਜਸਵੰਤ ਸਿੰਘ, ਹਰਨੇਕ ਸਿੰਘ, ਪਰਿਤਪਾਲ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਸਰਬਜੀਤ ਸਿੰਘ, ਬਚਨ ਸਿੰਘ, ਹਰਜੀਤ ਸਿੰਘ ਨੌਂਲੱਖਾ, ਅਰਸ਼ਦੀਪ ਸਿੰਘ ਬਾਲਪੁਰ, ਪਰਮਿੰਦਰ ਸਿੰਘ ਸਿੰਘ ਬਾਲਪੁਰ, ਗੁਲਜ਼ਾਰ ਸਿੰਘ, ਰਜਨੀਸ਼ ਬਾਲਪਰ, ਮਨਤਾਜ ਸਿੰਘ ਅਤੇ ਮਨਜੀਤ ਸਿੰਘ ਮਾਨ ਖ਼ਾਨਪੁਰ ਹਾਜ਼ਰ ਸਨ |