06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਜ਼ਿਲ੍ਹਾ ਅਤੇ ਸਟੇਟ ਪੱਧਰੀ ਪੇਂਟਿੰਗ ਮੁਕਾਬਲਿਆਂ 'ਚ ਸਿਮਰਨਜੀਤ ਨੇ ਕੀਤਾ ਪਹਿਲਾ ਸਥਾਨ ਹਾਸਿਲ

Ad Position 21
No active advertisement
ਜੇਤੂ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਅਧਿਆਪਕ | ਤਸਵੀਰ: ਕਰਨ <br/> 23-02-2026
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਸਰਕਾਰੀ ਮਿਡਲ ਸਕੂਲ ਮਾਨੂੰਪੁਰ ਦੀ ਇਕ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਨੇ ਜ਼ਿਲ੍ਹਾ ਅਤੇ ਸਟੇਟ ਪੱਧਰੀ ਪੇਂਟਿੰਗ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਅਧਿਆਪਕਾਵਾਂ ਕੁਲਵਿੰਦਰ ਕੌਰ ਅਤੇ ਪਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਨੇ ਜ਼ਿਲ੍ਹਾ ਅਤੇ ਸਟੇਟ ਪੱਧਰੀ ਦੋਵੇਂ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਦੋਨਾਂ ਵਿਚ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਮਾਪਿਆਂ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ | ਅਧਿਆਪਕਾਵਾਂ ਨੇ ਅੱਗੇ ਦੱਸਿਆ ਕਿ ਇਸ ਉਪਲਬਧੀ ਲਈ ਵਿਦਿਆਰਥਣ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ ਵਲੋਂ ਨਗਦ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਸਟਾਫ਼ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਪੰਜਾਬ ਦੀ ਖੇਤੀ ਤੇ ਵਪਾਰ ਲਈ ਘਾਤਕ-ਚੀਮਾ ਅਗਲੀ ਖ਼ਬਰ ਗੁਣੀਆਂ ਮਾਜਰਾ ਦੇ 10 ਤੋਂ ਵੱਧ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
Ad Position 24