06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਭਾਜਪਾ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਪੰਜਾਬ ਦੀ ਖੇਤੀ ਤੇ ਵਪਾਰ ਲਈ ਘਾਤਕ-ਚੀਮਾ

Ad Position 21
No active advertisement
ਵਿੱਤ ਮੰਤਰੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਖੜ੍ਹੇ ਹਨ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ | ਤਸਵੀਰ: ਗਿੱਲ <br/> 23-02-2026
ਅਮਲੋਹ, 22 ਫਰਵਰੀ (ਹਰਪ੍ਰੀਤ ਸਿੰਘ ਗਿੱਲ)-ਭਾਜਪਾ ਸਰਕਾਰ ਦੀਆਂ ਵਿਦੇਸ਼ ਨੀਤੀਆਂ ਦੇ ਚੱਲਦਿਆਂ ਦੇਸ਼ ਦਾ ਅਰਥਚਾਰਾ ਬਿਲਕੁਲ ਤਬਾਹ ਹੋ ਜਾਵੇਗਾ ਕਿਉਂਕਿ ਇਸ ਸਰਕਾਰ ਵਲੋਂ ਹਾਲ ਹੀ 'ਚ ਅਮਰੀਕਾ ਨਾਲ ਜੋ ਵਪਾਰਕ ਸਮਝੌਤੇ ਕੀਤੇ ਹਨ ਉਹ ਨਾ ਸਿਰਫ਼ ਪੰਜਾਬ ਦੀ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਸਗੋਂ ਸਥਾਨਕ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਹਿਤਾਂ 'ਤੇ ਵੀ ਵੱਡੀ ਸੱਟ ਮਾਰਨਗੇ ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੀਮਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਹਿਤਾਂ ਨੂੰ ਅੱਖੋਂ ਪਰੋਖੇ ਕਰਕੇ ਭਾਰਤੀ ਮਾਰਕੀਟ ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਹੈ, ਜਿਸ ਕਾਰਨ ਵਿਦੇਸ਼ੀ ਕੰਪਨੀਆਂ ਭਾਰਤ ਦੀ ਵੱਡੀ ਮਾਰਕੀਟ 'ਤੇ ਕਬਜ਼ਾ ਕਰਨ ਦੀਆਂ ਤਿਆਰੀਆਂ ਵਿਚ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਡੀਲ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦੀ ਹੈ | ਪਾਣੀਆਂ ਦੇ ਮੁੱਦੇ 'ਤੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ 'ਆਪ' ਸਰਕਾਰ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਜਾਂ ਕਿਸੇ ਹੋਰ ਰਾਜ ਨੂੰ ਨਹੀਂ ਜਾਣ ਦੇਵੇਗੀ | ਉਨ੍ਹਾਂ ਅਕਾਲੀ ਦਲ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਜਾਬੀਆਂ ਨੂੰ ਗੁਮਰਾਹ ਕੀਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਨਿੱਜੀ ਸੰਬੰਧਾਂ ਅਤੇ ਹਿਤਾਂ ਕਾਰਨ ਦੇਵੀ ਲਾਲ ਨਾਲ ਪਾਣੀਆਂ ਸਬੰਧੀ ਸਮਝੌਤੇ ਕੀਤੇ ਸਨ | ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਪੈਨਸ਼ਨ ਦੇਣ ਦੇ ਮੁੱਦੇ ਤੇ ਚੀਮਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਸਮੇਂ ਆਪ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਜਿਨ੍ਹਾਂ ਗਰੰਟੀਆਂ ਦੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਚੋ ਕੋਈ ਇਕ ਅੱਧਾ ਵਾਅਦਾ ਹੀ ਪੂਰਾ ਹੋਣ ਤੋਂ ਰਹਿ ਗਿਆ ਹੈ ਉਸ ਨੂੰ ਵੀ ਸਰਕਾਰ ਬਹੁਤ ਜਲਦ ਅਮਲੀ ਰੂਪ ਦੇਣ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਰੈਲੀ ਦੇਸ਼ ਦੇ ਮਜ਼ਦੂਰਾਂ ਅਤੇ ਗ਼ਰੀਬ ਵਰਗ ਦੀ ਆਵਾਜ਼ ਬੁਲੰਦ ਕਰੇਗੀ-ਹੀਨਾ ਕਾਵਰੇ ਅਗਲੀ ਖ਼ਬਰ ਜ਼ਿਲ੍ਹਾ ਅਤੇ ਸਟੇਟ ਪੱਧਰੀ ਪੇਂਟਿੰਗ ਮੁਕਾਬਲਿਆਂ 'ਚ ਸਿਮਰਨਜੀਤ ਨੇ ਕੀਤਾ ਪਹਿਲਾ ਸਥਾਨ ਹਾਸਿਲ
Ad Position 24