ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਰੈਲੀ ਦੇਸ਼ ਦੇ ਮਜ਼ਦੂਰਾਂ ਅਤੇ ਗ਼ਰੀਬ ਵਰਗ ਦੀ ਆਵਾਜ਼ ਬੁਲੰਦ ਕਰੇਗੀ-ਹੀਨਾ ਕਾਵਰੇ
ਅਜੀਤ ਡੈਸਕ
23-02-2026
ਉਨ੍ਹਾਂ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਬਲਾਕ, ਹਰ ਮੰਡਲ ਅਤੇ ਹਰ ਪਿੰਡ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇ ਤਾਂ ਜੋ ਵੱਡੀ ਗਿਣਤੀ ਵਿਚ ਲੋਕ ਬਰਨਾਲਾ ਰੈਲੀ ਵਿਚ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਇਹ ਰੈਲੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਵੱਡਾ ਸੰਦੇਸ਼ ਦੇਵੇਗੀ | ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਪਿੰਡਾਂ ਦੇ ਗ਼ਰੀਬ ਅਤੇ ਮਜ਼ਦੂਰ ਵਰਗ ਲਈ ਆਰਥਿਕ ਸਹਾਰਾ ਹੈ ਅਤੇ ਕੇਂਦਰ ਸਰਕਾਰ ਵਲੋਂ ਇਸ ਯੋਜਨਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ | ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਹੁਦੇਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤਾਂ ਜੋ ਰੈਲੀ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਵੱਖ-ਵੱਖ ਫਰੰਟਲ ਸੰਗਠਨਾਂ, ਸੇਵਾ ਦਲ, ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ.ਸੀ ਸੈੱਲ, ਬੀ.ਸੀ ਸੈੱਲ ਤੇ ਜ਼ਿਲ੍ਹਾ ਕਾਂਗਰਸ ਕਮੇਟੀ, ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |