06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੀ.ਡਬਲਿਊ.ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਵਫ਼ਦ ਕੈਬਨਿਟ ਮੰਤਰੀ ਨਾਲ ਕੀਤੀ ਮੁਲਾਕਾਤ

Ad Position 21
No active advertisement
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮੰਗ-ਪੱਤਰ ਦਿੰਦੇ ਹੋਏ ਆਗੂ | ਅਜੀਤ ਤਸਵੀਰ <br/> 23-02-2026
ਖਮਾਣੋਂ, 22 ਫਰਵਰੀ (ਮਨਮੋਹਣ ਸਿੰਘ ਕਲੇਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਦਰਜਾ ਤਿੰਨ ਤੇ ਚਾਰ, ਇਨਲਿਸਟਮੈਂਟ, ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਅਧਾਰਤ ਪੀ.ਡਬਲਿਊ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮਿਲਿਆ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ ਇਨਲਿਸਟੀਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ ਕਰਨਾ, ਟੈੱਸਟ ਪਾਸ ਦਰਜਾ ਚਾਰ ਮੁਲਾਜ਼ਮਾਂ ਨੂੰ ਦਰਜਾ ਤਿੰਨ ਦੀਆਂ ਖ਼ਾਲੀ ਪੋਸਟਾਂ ਤੇ ਪ੍ਰਮੋਟ ਕਰਨਾ, ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੀ ਨੀਤੀ ਰੱਦ ਕਰਨ, ਮੌਤ ਹੋ ਚੁੱਕੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ, ਮਾਰਚ 2021 ਦੇ ਨਿਯਮਾਂ ਵਿਚ ਮੁਲਾਜ਼ਮ ਪੱਖੀ ਸੋਧਾਂ ਕਰਨ, ਆਈ.ਓ.ਟੀ. ਸਕੌਡਾ ਪ੍ਰਜੋਕਟਾ ਦੇ ਭਿ੍ਸ਼ਟਾਚਾਰ ਦੀ ਜਾਂਚ ਕਰਨਾ, ਪ੍ਰਮੋਸ਼ਨ ਨੀਤੀ ਬਣਾਉਣ, 58 ਸਾਲਾਂ ਇਨਲਿਸਟਮੈਂਟ ਆਊਟਸੋਰਸਿੰਗ ਕਾਮਿਆ ਦੀ ਛਾਂਟੀ ਨਾ ਕਰਨ, ਵਿਭਾਗੀ ਪ੍ਰੋਪੌਜਲ ਸਬੰਧੀ ਜਥੇਬੰਦੀਆਂ ਦੀ ਸਹਿਮਤੀ ਲੈਣ, ਵਿਭਾਗ ਨੂੰ ਹੋਰ ਉਸਾਰੂ ਕਰਨ ਲਈ ਸੰਘਰਸ਼ ਕਮੇਟੀ ਦੇ ਸੁਝਾਵਾਂ ਨੂੰ ਲਾਗੂ ਕਰਨਾ, ਹਰ ਫ਼ੀਲਡ ਮੁਲਾਜ਼ਮ ਨੂੰ ਘੱਟੋ ਘੱਟ ਇਕ ਪ੍ਰਮੋਸ਼ਨ ਦੇਣਾ, ਸਕੀਮਾਂ ਦੀ ਖਸਤਾ ਹਾਲਤ ਸਮੇਤ ਵਿੱਤੀ ਤੇ ਨੀਤੀਗਤ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਜਿੱਥੇ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦਰਜਾ ਚਾਰ ਮੁਲਾਜ਼ਮਾਂ ਦੇ ਟੈੱਸਟ ਪਾਸ ਕਰਨ ਦੀ ਵਧਾਈ ਦਿੱਤੀ ਅਤੇ ਟੈੱਸਟ ਪਾਸ ਮੁਲਾਜ਼ਮਾਂ ਨੂੰ ਛੇਤੀ ਹੀ ਪ੍ਰਮੋਟ ਕਰਨ, ਸੰਘਰਸ਼ ਕਮੇਟੀ ਨੂੰ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਛੇਤੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਜਲ ਜੀਵਨ ਮਿਸ਼ਨ ਤਹਿਤ ਭਾਰਤ ਸਰਕਾਰ ਵਲੋਂ ਦਿੱਤੇ ਐਵਾਰਡ ਨੂੰ ਵੀ ਫ਼ੀਲਡ ਦੇ ਮੁਲਾਜ਼ਮਾਂ ਤੇ ਕੱਚੇ ਕਾਮਿਆਂ ਦੀ ਮਿਹਨਤ ਦਾ ਨਤੀਜਾ ਦੱਸਿਆ | ਵਫ਼ਦ ਵਿਚ ਕਨਵੀਨਰ ਦੇਵਿੰਦਰ ਸਿੰਘ ਨਾਭਾ, ਹਰਦੇਵ ਸਿੰਘ ਮੱਲੇਵਾਲ, ਸੁੱਖ ਰਾਮ ਕਾਲੇਵਾਲ ਆਦੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਰੰਪ ਦੇ ਰਿਜ਼ੋਰਟ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਾ ਹਥਿਆਰਬੰਦ ਨੌਜਵਾਨ ਸੀਕ੍ਰੇਟ ਸਰਵਿਸ ਵਲੋਂ ਹਲਾਕ <br/> ਅਗਲੀ ਖ਼ਬਰ ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਰੈਲੀ ਦੇਸ਼ ਦੇ ਮਜ਼ਦੂਰਾਂ ਅਤੇ ਗ਼ਰੀਬ ਵਰਗ ਦੀ ਆਵਾਜ਼ ਬੁਲੰਦ ਕਰੇਗੀ-ਹੀਨਾ ਕਾਵਰੇ
Ad Position 24