ਅਮਲੋਹ, 22 ਫਰਵਰੀ (ਕੇਵਲ ਸਿੰਘ)-ਥਾਣਾ ਅਮਲੋਹ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਬੁੱਧ ਸਿੰਘ ਨੂੰ ਸਬ ਇੰਸਪੈਕਟਰ ਵਜੋਂ ਤਰੱਕੀ ਮਿਲਣ 'ਤੇ ਸਾਰੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਚੰਗੀ ਸੇਵਾ ਦੀ ਆਸ ਪ੍ਰਗਟਾਈ | ਇਸ ਦੌਰਾਨ ਡੀ.ਐੱਸ.ਪੀ ਗੁਰਦੀਪ ਸਿੰਘ ਅਮਲੋਹ ਵਲੋਂ ਉਨ੍ਹਾਂ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ ਗਈ | ਉਨ੍ਹਾਂ ਨੇ ਕਿਹਾ ਕਿ ਬੁੱਧ ਸਿੰਘ ਦੀ ਇਮਾਨਦਾਰੀ ਅਤੇ ਮਿਹਨਤ ਉਨ੍ਹਾਂ ਦੀ ਤਰੱਕੀ ਦਾ ਨਤੀਜਾ ਹੈ | ਇਸ ਮੌਕੇ ਐੱਸ.ਐੱਚ.ਓ. ਮੁਖੀ ਹਰਕੀਰਤ ਸਿੰਘ ਸਮੇਤ ਸਟਾਫ਼ ਮੈਂਬਰ ਵੀ ਮੌਜੂਦ ਸਨ |