06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

'ਆਪ' ਨੂੰ ਛੱਡ ਭਾਜਪਾ 'ਚ ਸ਼ਾਮਿਲ ਹੋਏ ਪੀ.ਏ.ਡੀ.ਬੀ. ਚੇਅਰਮੈਨ ਗੁਰਦੇਵ ਸਿੰਘ

Ad Position 21
No active advertisement
ਅਜੀਤ ਡੈਸਕ 23-02-2026
ਖਮਾਣੌਂ, 22 ਫਰਵਰੀ (ਮਨਮੋਹਣ ਸਿੰਘ ਕਲੇਰ)-'ਆਪ' ਪਾਰਟੀ ਨੂੰ ਖਮਾਣੋਂ 'ਚ ਉਦੋਂ ਵੱਡਾ ਝਟਕਾ ਲਗਾ ਜਦੋਂ ਮੌਜੂਦਾ ਪੰਜਾਬ ਐਗਰੀਕਲਚਰ ਡਿਵੈਲਪਮੈਂਟ ਬੈਂਕ ਖਮਾਣੋਂ ਦੇ ਚੇਅਰਮੈਨ ਗੁਰਦੇਵ ਸਿੰਘ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸਾਮਿਲ ਹੋ ਗਏ | ਜਿਨ੍ਹਾਂ ਨੂੰ ਭਾਜਪਾ ਪੰਜਾਬ ਦੇ ਐਨ.ਜੀ.ਓ. ਸੈੱਲ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਦੁਆਰਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਨੂੰ ਭਾਜਪਾ 'ਚ ਸ਼ਾਮਿਲ ਕੀਤਾ ਗਿਆ | ਭਾਜਪਾ 'ਚ ਸ਼ਾਮਿਲ ਹੋਣ 'ਤੇ ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀ ਪੰਜਾਬੀਆਂ ਬਾਰੇ ਸਕਾਰਾਤਮਿਕ ਸੋਚ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਹੈ | ਰੋਮੀ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਸਮਾਜ ਦਾ ਹਰ ਵਰਗ ਪਾਰਟੀ ਵਿਚ ਸ਼ਮੂਲੀਅਤ ਕਰਨਾ ਚਾਹੁੰਦਾ ਹੈ | ਦੀਦਾਰ ਸਿੰਘ ਭੱਟੀ ਅਤੇ ਉਨ੍ਹਾਂ ਦੀ ਟੀਮ ਵਲੋਂ ਗੁਰਦੇਵ ਸਿੰਘ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ | ਭੱਟੀ ਨੇ ਕਿਹਾ ਕਿ ਇਸ ਸ਼ਮੂਲੀਅਤ ਨਾਲ ਜਿਥੇ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋਇਆ ਹੈ ਉੱਥੇ ਹੀ ਅਜਿਹੀ ਸ਼ਖ਼ਸੀਅਤ ਨਾਲ ਪਾਰਟੀ ਨੂੰ ਹੋਰ ਵੀ ਬਲ ਮਿਲੇਗਾ | ਇਸ ਮੌਕੇ ਗੁਰਵਿੰਦਰ ਸਿੰਘ ਸੋਹੀ ਸੂਬਾ ਕੋ-ਕਨਵੀਨਰ ਐਨ.ਜੀ.ਓ ਸੈੱਲ, ਧਰਮਿੰਦਰ ਕੁਮਾਰ, ਕੁਲਦੀਪ ਸਹੋਤਾ, ਰਸ਼ਪਿੰਦਰ ਸਿੰਘ ਢਿੱਲੋਂ, ਐਡਵੋਕੇਟ ਕਰਨਵੀਰ ਸਿੰਘ, ਸਿਕੰਦਰ ਸਿੰਘ, ਜਸਵਿੰਦਰ ਸਿੰਘ, ਸਾਬਕਾ ਈ.ਟੀ.ਓ, ਸ਼ਾਮ ਸੁੰਦਰ ਭਾਰਦਵਾਜ, ਸ਼ਿੰਗਾਰਾ ਸਿੰਘ ਸ਼ਾਮਿਲ
Ad Position 22
No active advertisement
ਪਿਛਲੀ ਖ਼ਬਰ ਸਵ. ਊਧਮ ਸਿੰਘ ਮੈਨੇਜਰ ਯਾਦਗਾਰੀ ਸਨਮਾਨ ਸਮਾਗਮ ਅਮਿੱਟ ਯਾਦਾਂ ਛੱਡ ਕੇ ਸੰਪੰਨ ਹੋਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 25 ਨੂੰ -ਮਾਧੋਪੁਰ
Ad Position 24