07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪ੍ਰਵਾਸੀ ਭਾਰਤੀ ਦੇ ਆਰਗੈਨਿਕ ਖੇਤੀ ਲਈ ਸ਼ੁਰੂ ਕੀਤੇ ਹੰਜਰਾ ਫਾਰਮ ਹਾਊਸ ਦਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 23-02-2026
ਪਾਤੜਾਂ, 22 ਫਰਵਰੀ (ਗੁਰਇਕਬਾਲ ਸਿੰਘ ਖਾਲਸਾ)-ਸਬ ਡਵੀਜ਼ਨ ਪਾਤੜਾਂ ਅੰਦਰ ਉੱਗੇ ਸਮਾਜ ਸੇਵੀ ਆਗੂ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਵਲੋਂ ਦਵਾਈਆਂ ਅਤੇ ਕੀਟਨਾਸ਼ਕ ਪਦਾਰਥਾਂ ਦੀ ਵਰਤੋਂ ਤੋਂ ਬਿਨਾਂ ਸ਼ੁਰੂ ਕੀਤੀ ਗਈ ਆਰਗੈਨਿਕ ਖੇਤੀ ਲਈ ਬਣਾਏ ਗਏ ਹੰਜਰਾ ਫਾਰਮ ਹਾਊਸ ਦਾ ਅੱਜ ਉਦਘਾਟਨ ਕੀਤਾ ਗਿਆ ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਿੱਖ ਪੰਥ ਦੇ ਮਹਾਨ ਪ੍ਰਚਾਰਕ ਸੰਤ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਵਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਹੀਰਾ ਬਾਗ਼ ਪਟਿਆਲਾ ਤੋਂ ਕਾਰ ਸੇਵਾ ਵਾਲੇ ਸੰਤ ਬਾਬਾ ਅਮਰੀਕ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਤ ਗੁਰਜੀਤ ਸਿੰਘ ਹਰੀਗੜ੍ਹ ਵਾਲੇ ਅਤੇ ਸੰਤ ਬਾਬਾ ਅਮਰੀਕ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਜੱਸ ਕਰਾਉਣ ਉਪਰੰਤ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਜਿੱਥੇ ਵਿਦੇਸ਼ ਵਿਚ ਰਹਿੰਦਿਆਂ ਸਖ਼ਤ ਮਿਹਨਤ ਕਰਕੇ ਆਪਣੇ ਕਾਰੋਬਾਰ ਨੂੰ ਬੁਲੰਦੀਆਂ 'ਤੇ ਲੈ ਕੇ ਗਏ ਉੱਥੇ ਹੀ ਹੁਣ ਭਾਰਤ ਵਾਪਸ ਆ ਕੇ ਦਵਾਈਆਂ ਅਤੇ ਕੀਟਨਾਸ਼ਕ ਪਦਾਰਥਾਂ ਦੀ ਸਪਰੇਅ ਤੋਂ ਬਿਨਾਂ ਜੋ ਆਰਗੈਨਿਕ ਖੇਤੀ ਕਰਨ ਦਾ ਫ਼ੈਸਲਾ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਹੋਰ ਕਿਸਾਨਾਂ ਨੂੰ ਵੀ ਆਰਗੈਨਿਕ ਖੇਤੀ ਕਰਨ ਦਾ ਹੌਸਲਾ ਵਧੇਗਾ ਉੱਥੇ ਹੀ ਲੋਕਾਂ ਨੂੰ ਸ਼ੁੱਧ ਅਤੇ ਆਰਗੈਨਿਕ ਫ਼ਸਲਾਂ ਅਤੇ ਸਬਜ਼ੀਆਂ ਮਿਲਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਈ ਬਿਮਾਰੀਆਂ ਤੋਂ ਰਾਹਤ ਮਿਲੇਗੀ | ਇਸ ਮੌਕੇ ਸਮਾਜ ਸੇਵੀ ਆਗੂ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਨੇ ਆਈਆਂ ਸਭ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇੱਥੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ, ਗੁਰਨਾਮ ਸਿੰਘ ਔਲਖ, ਨਾਹਰ ਸਿੰਘ ਹਰੀਕਾ, ਸੈਕਟਰੀ ਸੰਤੋਖ ਸਿੰਘ, ਗੁਰਪਿਆਰ ਸਿੰਘ ਹਰੀਕਾ, ਸਤਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਬਜਾਜ, ਸੰਤੋਖ ਸਿੰਘ ਖਿੰਡਾ, ਬਲਜੀਤ ਸਿੰਘ ਬੱਲੀ ਖਾਨੇਵਾਲ ਜਸਪਾਲ ਸਿੰਘ ਸਮਰਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਲਈ ਪੰਜਾਬ 'ਚ 3 ਹਜ਼ਾਰ ਖੇਡ ਮੈਦਾਨ ਬਣਾਏ ਜਾ ਰਹੇ ਹਨ-ਵਿੱਤ ਮੰਤਰੀ ਹਰਪਾਲ ਚੀਮਾ ਅਗਲੀ ਖ਼ਬਰ ਸ਼ੀਸ਼ ਮਹਿਲ 'ਚ ਝੂਲਾ ਡਿਗਦੇ ਡਿਗਦੇ ਬਚਿਆ, ਨੁਕਸਾਨ ਹੋਣ ਤੋਂ ਬਚਿਆ
Ad Position 24