07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਲਈ ਪੰਜਾਬ 'ਚ 3 ਹਜ਼ਾਰ ਖੇਡ ਮੈਦਾਨ ਬਣਾਏ ਜਾ ਰਹੇ ਹਨ-ਵਿੱਤ ਮੰਤਰੀ ਹਰਪਾਲ ਚੀਮਾ

Ad Position 21
No active advertisement
ਅਜੀਤ ਡੈਸਕ 23-02-2026
ਅਮਲੋਹ, 22 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸਵ. ਗਗਨਦੀਪ ਸਿੰਘ ਚੱਢਾ ਦੀ ਯਾਦ ਵਿਚ ਅਮਲੋਹ ਵਿਖੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਕਰਵਾਏ ਗਗਨ ਚੱਢਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ | ਇਸ ਮੌਕੇ ਹਜ਼ਾਰਾਂ ਦੀ ਗਿਣਤੀ ਦਰਸ਼ਕਾਂ ਨੇ ਜਿਥੇ ਸ਼ਿਰਕਤ ਕਰਕੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਕਬੱਡੀ ਕੱਪ ਨੂੰ ਇਕ ਵੱਡਾ ਉਪਰਾਲਾ ਦੱਸਿਆ | ਇਸ ਮੌਕੇ ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਵਲੋਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਗੁੰਜਨ ਚੱਢਾ ਪਤਨੀ ਸਵ. ਗਗਨਦੀਪ ਸਿੰਘ ਚੱਢਾ, ਗੁਰਪ੍ਰੀਤ ਸਿੰਘ ਜੀ.ਪੀ. ਪੰਜਾਬ ਪ੍ਰਧਾਨ ਐੱਸ.ਸੀ ਵਿੰਗ, ਮਹਿੰਦਰ ਸਿੰਘ ਸਿੱਧੂ ਪੰਜਾਬ ਪ੍ਰਧਾਨ ਕਿਸਾਨ ਵਿੰਗ, ਸੁਖਜੀਤ ਸਿੰਘ ਢਿੱਲਵਾਂ ਪੰਜਾਬ ਪ੍ਰਧਾਨ ਬੀ.ਸੀ ਵਿੰਗ, ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ, ਗੁਰਬਿੰਦਰ ਸਿੰਘ ਰਜਿਸਟਰਾਰ, ਥਾਪਰ ਯੂਨੀਵਰਸਿਟੀ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਨੂੰ ਵਿਧਾਇਕ ਗੈਰੀ ਬੜਿੰਗ ਅਤੇ ਪ੍ਰਬੰਧਕਾਂ ਵਲੋਂ ਜੀ ਆਇਆਂ ਆਖਿਆ ਗਿਆ ਅਤੇ ਸਨਮਾਨਿਤ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਪਾਰਟੀ ਆਗੂ ਸਵ. ਗਗਨਦੀਪ ਚੱਡਾ ਦੀ ਯਾਦ ਵਿਚ ਕਬੱਡੀ ਕੱਪ ਕਰਵਾਇਆ ਗਿਆ ਹੈ, ਜੋ ਕਿ ਪਹਿਲਾਂ ਦਿੜ੍ਹਬਾ ਹਲਕੇ ਵਿਚ ਹੁੰਦਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਲਈ ਵੀ ਵਿਸ਼ੇਸ਼ ਪੈਕੇਜ ਰੱਖੇ ਗਏ ਹਨ ਜਿਸ ਤਹਿਤ ਪੰਜਾਬ ਦੇ ਵਿਚ 3 ਹਜ਼ਾਰ ਖੇਡ ਮੈਦਾਨ ਬਣਾਏ ਜਾ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸਾਡੇ ਜਿਹੜੇ ਖਿਡਾਰੀ ਉਲੰਪਿਕ ਖੇਡ ਕੇ ਆਏ ਸੀ ਅਸੀਂ ਉਨ੍ਹਾਂ ਨੂੰ ਡੀ ਐੱਸ ਪੀ ਅਤੇ ਪੀ.ਸੀ.ਐੱਸ. ਭਰਤੀ ਕੀਤਾ ਤਾਂ ਕਿ ਸਾਡੇ ਬੱਚੇ ਹੋਰ ਖੇਡਾਂ ਵਿਚ ਭਾਗ ਲੈ ਸਕਣ | ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਗਗਨਦੀਪ ਸਿੰਘ ਚੱਢਾ ਦਾ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਬਹੁਤ ਘੱਟ ਉਮਰ ਵਿਚ ਸਾਨੂੰ ਸਦੀਵੀ ਵਿਛੋੜਾ ਦੇ ਗਿਆ | ਉਨ੍ਹਾਂ ਦੀ ਯਾਦ ਵਿਚ ਤੀਸਰਾ ਕਬੱਡੀ ਕੱਪ ਕਰਵਾਇਆ ਗਿਆ ਹੈ ਅਤੇ ਪਹਿਲਾਂ ਦੋ ਕੱਪ ਦਿੜ੍ਹਬਾ ਹਲਕੇ ਵਿਚ ਕਰਵਾਏ ਗਏ ਸਨ ਆਉਣ ਵਾਲੇ ਸਮੇਂ ਵਿਚ ਵੀ ਕਰਵਾਏ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਹਲਕਾ ਅਮਲੋਹ ਦੇ ਪਿੰਡ ਵਿਚ 33 ਪਲੇਅ ਗਰਾਊਾਡ ਤਿਆਰ ਹੋ ਰਹੇ ਹਨ ਜਿਨ੍ਹਾਂ ਦੀ ਲਗਪਗ 12 ਕਰੋੜ ਦੀ ਰਾਸ਼ੀ ਨਾਲ ਇਹ ਗਰਾਊਾਡ ਬਣਨਗੇ | ਇਸ ਮੌਕੇ ਮੁੱਖ ਪ੍ਰਬੰਧਕ ਚਮਕੌਰ ਚੌਧਰੀ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ ਨੇ ਦੱਸਿਆ ਕਿ ਅੱਜ ਹੋਏ ਫਸਵੇਂ ਮੁਕਾਬਲਿਆਂ ਵਿਚ ਪਹਿਲੇ ਸਥਾਨ ਤੇ ਦਿਓਰਾ ਹਰਿਆਣਾ ਟੀਮ ਦੀ ਟੀਮ ਰਹੀ ਜਿਸ ਨੂੰ ਡੇਢ ਲੱਖ ਰੁਪਏ ਦੀ ਰਾਸ਼ੀ ਅਤੇ ਕਬੱਡੀ ਕੱਪ ਨਾਲ ਸਨਮਾਨਿਤ ਕੀਤਾ ਗਿਆ ਉੱਥੇ ਹੀ ਦੂਸਰੇ ਸਥਾਨ ਤੇ ਰਹੀ ਮੀਰੀ ਪੀਰੀ ਸਪੋਰਟਸ ਕਲੱਬ ਦੇਧਨਾ ਟੀਮ ਨੂੰ ਇੱਕ ਲੱਖ ਰੁਪਏ ਅਤੇ ਕੱਪ ਨਾਲ ਸਨਮਾਨਿਆ ਗਿਆ | ਇਸ ਕਬੱਡੀ ਕੱਪ ਦੇ ਬੈੱਸਟ ਜਾਫੀ ਸੀਲੂ ਬਲਹਾਰਾ ਹਰਿਆਣਾ ਅਤੇ ਬੈੱਸਟ ਰੇਡਰ ਰਵੀ ਦਿਓਰਾ ਰਹੇ ਜਿਨ੍ਹਾਂ ਨੂੰ ਸਵਿਫ਼ਟ ਕਾਰਾਂ ਦਿੱਤੀਆਂ ਗਈਆਂ ਉੱਥੇ ਹੀ ਦਰਸ਼ਕਾਂ ਲਈ ਮੁਫ਼ਤ ਕੂਪਨ ਪਾਏਾ ਗਏ ਸੀ ਜਿਨ੍ਹਾਂ ਨੂੰ ਦੋ ਸਕੂਟਰੀਆਂ ਕੱਢੀਆਂ ਗਈਆਂ | ਇਸ ਮੌਕੇ ਸੀਨੀਅਰ ਆਗੂ ਐਡ. ਮਨਿੰਦਰ ਸਿੰਘ ਮਨੀ ਬੜਿੰਗ, ਮੁੱਖ ਪ੍ਰਬੰਧਕ ਚਮਕੌਰ ਚੌਧਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਸੰਦੀਪ ਸਾਵਰਾ, ਰਾਮਪਲ ਖੋਪੜਾ, ਐਨ ਆਰ ਆਈ ਰਵਿੰਦਰ ਸਿੰਘ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਗੋਲੂੰ ਟਿਵਾਣਾ, ਦਰਸ਼ਨ ਸਿੰਘ ਚੀਮਾ, ਓਾਕਾਰ ਸਿੰਘ ਚੌਹਾਨ, ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਇਕਬਾਲ ਸਿੰਘ ਰਾਏ ਅੰਨੀਆਂ, ਜਗਜੀਵਨ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਅਵਤਾਰ ਟੈਣੀ, ਰੋਬਿਨ ਬਤਰਾ, ਜ਼ੋਰਾਵਰ ਸਿੰਘ ਚੱਢਾ, ਗੈਰੀ ਸੰਧੂ, ਮਨਦੀਪ ਢਿੱਲੋਂ, ਦਿਲਪ੍ਰੀਤ ਸਿੰਘ, ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਲੱਕੀ ਭਲਵਾਨ, ਵਿੱਕੀ ਮਿੱਤਲ, ਸਰਪੰਚ ਲੱਖਾ ਦੀਵਾ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਕੁਲਜੀਤ ਸਿੰਘ ਨਰਾਇਣਗੜ੍ਹ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਵਨੀਤ ਸ਼ਰਮਾ, ਸਰਪੰਚ ਹਰਦੀਪ ਸਿੰਘ ਮਛਰਾਏ, ਸਾਹਿਲ ਗੁਪਤਾ, ਵਿਪੁਲ ਪੁਰੀ, ਸਰਪੰਚ ਜਸਮੇਲ ਸਿੰਘ, ਤਰਨਦੀਪ ਸਿੰਘ ਬਦੇਸ਼ਾਂ ਅਤੇ ਵੱਡੀ ਗਿਣਤੀ ਖੇਡ ਪ੍ਰੇਮੀ ਮੌਜੂਦ ਸਨ | ਇਸ ਮੌਕੇ ਸਤਪਾਲ ਖਡਿਆਲ, ਸੇਵਕ ਸ਼ੇਰਗੜ੍ਹ, ਜ਼ੈਲਦਾਰ ਘਰਾਟ, ਗੈਵੀ ਜ਼ੈਲਦਾਰ ਵਲੋਂ ਕਮੈਂਟਰੀ ਦੀ ਭੂਮਿਕਾ ਨਿਭਾਈ ਗਈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਤਿੰਨ ਰੋਜ਼ਾ 54ਵਾਂ ਸਾਲਾਨਾ ਰੋਜ਼ ਫੈਸਟੀਵਲ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ <br/> ਅਗਲੀ ਖ਼ਬਰ ਪ੍ਰਵਾਸੀ ਭਾਰਤੀ ਦੇ ਆਰਗੈਨਿਕ ਖੇਤੀ ਲਈ ਸ਼ੁਰੂ ਕੀਤੇ ਹੰਜਰਾ ਫਾਰਮ ਹਾਊਸ ਦਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਤਾ...
Ad Position 24