ਫ਼ਤਹਿਗੜ੍ਹ ਸਾਹਿਬ, 23 ਫਰਵਰੀ (ਮਨਪ੍ਰੀਤ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭੈੜੀ ਬਿਮਾਰੀ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਕਸਰਤ ਨਾਲ ਜੋੜਨਾ ਸਮੇਂ ਦੀ ਲੋੜ ਹੈ | ਜਿੰਮ ਅਤੇ ਖੇਡ ਮੈਦਾਨਾਂ ਦੀ ਸੁਵਿਧਾ ਨਾਲ ਜਿੱਥੇ ਸਾਡੇ ਨੌਜਵਾਨ ਆਪਣੀ ਸਿਹਤ ਸੁਧਾਰ ਸਕਣਗੇ, ਉੱਥੇ ਖੇਡਾਂ ਵਿਚ ਇਲਾਕੇ ਦਾ ਨਾਮ ਰੌਸ਼ਨ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਲਖਵੀਰ ਸਿੰਘ ਰਾਏ ਅੱਜ ਗ੍ਰਾਮ ਪੰਚਾਇਤ ਭੱਲ ਮਾਜਰਾ ਵਿਖੇ ਕਰੀਬ 3 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਜਿੰਮ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਖਿਡਾਰੀਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ | ਵਿਧਾਇਕ ਰਾਏ ਨੇ ਪਿੰਡ ਦੇ ਨੌਜਵਾਨਾਂ ਨੂੰ ਰੋਜ਼ਾਨਾ ਪੱਧਰ 'ਤੇ ਜਿੰਮ ਨਾਲ ਜੁੜ ਕੇ ਚੰਗੀ ਸਿਹਤ ਬਣਾਉਣ ਅਤੇ ਬਿਮਾਰੀਆਂ ਰਹਿਤ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ ਨਗਦ ਰਾਸ਼ੀ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸ ਤੋਂ ਪਹਿਲਾਂ ਵਿਧਾਇਕ ਰਾਏ ਵਲੋਂ ਪਿੰਡ ਵਿਖੇ ਸਵ. ਸਤਨਾਮ ਸਿੰਘ ਖੱਟੜਾ ਦੀ ਯਾਦ ਵਿਚ ਲਗਾਏ ਖ਼ੂਨਦਾਨ ਕੈਂਪ ਅਤੇ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਸਤਨਾਮ ਸਿੰਘ ਇਕ ਚੰਗਾ ਖਿਡਾਰੀ ਸੀ, ਜੋ ਇਲਾਕੇ ਦੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਵਰਗੇ ਖਿਡਾਰੀਆਂ ਤੋਂ ਸੇਧ ਲੈਣੀ ਚਾਹੀਦੀ ਹੈ | ਪਿੰਡ ਦੇ ਨੌਜਵਾਨਾਂ ਨੇ ਵਿਧਾਇਕ ਰਾਏ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਸਮਾਜਿਕ ਅਤੇ ਖੇਡ ਗਤੀਵਿਧੀਆਂ ਵਿਚ ਅੱਗੇ ਰਹਿਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕਰਮਜੀਤ ਕੌਰ, ਠੇਕੇਦਾਰ ਅਵਤਾਰ ਸਿੰਘ, ਬਲਦੇਵ ਸਿੰਘ, ਧਰਵਿੰਦਰ ਸਿੰਘ, ਜਸ਼ਨਦੀਪ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਕੌਰ (ਸਾਰੇ ਪੰਚ), ਕਲੱਬ ਪ੍ਰਧਾਨ ਪਰਵਿੰਦਰ ਸਿੰਘ ਖੱਟੜਾ, ਜਗਤਾਰ ਸਿੰਘ ਖੱਟੜਾ, ਕੇਂਦਰ ਸਿੰਘ ਭੱਲਮਾਜਰਾ, ਜਗਦੀਪ ਸਿੰਘ ਭੰਗੂ, ਹਰਮੀਤ ਸਿੰਘ ਖੱਟੜਾ, ਗੁਰਿੰਦਰ ਸਿੰਘ ਮਿੱਠਾ, ਹਰਿੰਦਰ ਸਿੰਘ ਨਾਗਰਾ, ਗੁਰਪ੍ਰੀਤ ਸਿੰਘ, ਤੇਜੇ ਰਾਮ ਸਿੰਘ, ਸੈਕਟਰੀ ਯਾਦ