03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੁਖਬੀਰ ਸਿੰਘ ਬਾਦਲ ਦੇ ਲੋਕ ਹਿਤੈਸ਼ੀ ਐਲਾਨਾਂ ਤੋਂ ਬਾਅਦ 'ਆਪ' ਸਰਕਾਰ ਬੌਖਲਾਈ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 24-02-2026
ਅਮਲੋਹ, 23 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ 'ਮੇਰੀ ਰਸੋਈ' ਯੋਜਨਾ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਘਬਰਾਹਟ ਭਰੀ ਪ੍ਰਤੀਕਿਰਿਆ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 4 ਰੁਪਏ ਪ੍ਰਤੀ ਕਿੱਲੋ ਆਟਾ ਅਤੇ 20 ਰੁਪਏ ਪ੍ਰਤੀ ਕਿੱਲੋ ਦਾਲ ਦੇਣ ਦੀ ਘੋਸ਼ਣਾ ਤੋਂ ਬਾਅਦ ਮਿਲੇ ਵੱਡੇ ਜਨ ਸਮਰਥਨ ਨੇ ਸਰਕਾਰ ਨੂੰ ਬੌਖਲਾ ਦਿੱਤਾ ਹੈ | ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਹੁਣ ਲੋਕ ਹਿਤੈਸ਼ੀ ਯੋਜਨਾਵਾਂ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉਨ੍ਹਾਂ ਯਾਦ ਦਿਵਾਇਆ ਕਿ ਇਤਿਹਾਸਕ ਆਟਾ-ਦਾਲ ਯੋਜਨਾ ਦੀ ਸ਼ੁਰੂਆਤ 2007 ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਸੀ, ਜਿਸ ਨਾਲ ਗ਼ਰੀਬ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਮਿਲੀ ਸੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਚਾਰ ਸਾਲਾਂ ਤੱਕ ਰਾਸ਼ਨ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਚਲਾਇਆ ਅਤੇ ਕਈ ਹੱਕਦਾਰ ਪਰਿਵਾਰਾਂ ਨੂੰ ਰਾਹਤ ਤੋਂ ਵਾਂਝਾ ਰੱਖਿਆ | ਰਾਜੂ ਖੰਨਾ ਮੁਤਾਬਿਕ ਲੱਖਾਂ ਅਸਲੀ ਰਾਸ਼ਨ ਕਾਰਡ ਰੱਦ ਕੀਤੇ ਗਏ, ਜਿਸ ਨਾਲ ਗ਼ਰੀਬ ਵਰਗ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਹੁਣ ਸਰਕਾਰ ਸਿਰਫ਼ ਸੁਰਖ਼ੀਆਂ ਬਟੋਰਨ ਲਈ ਯੋਜਨਾਵਾਂ ਲੈ ਕੇ ਆ ਰਹੀ ਹੈ, ਪਰ ਪੰਜਾਬ ਦੀ ਜਨਤਾ ਸਭ ਕੁਝ ਸਮਝਦੀ ਹੈ | ਇਸ ਮੌਕੇ ਤੇ ਸੀਨੀਅਰ ਆਗੂ ਅਮਰੀਕ ਸਿੰਘ ਮੇਜੀ, ਜਗਤਾਰ ਸਿੰਘ ਸਾਬਕਾ ਸਰਪੰਚ ਤੇ ਹੈਰੀ ਟਿੱਬੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਵਲੋਂ 5 ਦਿਨਾਂ ਲਈ ਅਦਾਲਤੀ ਮਸਲਿਆਂ ਨੂੰ ਲੈ ਕੇ ਮੁਕੰਮਲ ਹੜਤਾਲ ਦਾ ਐਲਾਨ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਫੈਕਟਰੀ ਵਿਚ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ
Ad Position 24