03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਕੀਲਾਂ ਵਲੋਂ 5 ਦਿਨਾਂ ਲਈ ਅਦਾਲਤੀ ਮਸਲਿਆਂ ਨੂੰ ਲੈ ਕੇ ਮੁਕੰਮਲ ਹੜਤਾਲ ਦਾ ਐਲਾਨ

Ad Position 21
No active advertisement
ਅਜੀਤ ਡੈਸਕ 24-02-2026
ਫ਼ਤਹਿਗੜ੍ਹ ਸਾਹਿਬ, 23 ਫਰਵਰੀ (ਬਲਜਿੰਦਰ ਸਿੰਘ)-ਬਾਰ ਕੌਂਸਲ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਵਿਚ ਵਕੀਲਾਂ ਦੁਆਰਾ ਅਦਾਲਤੀ ਕੰਮਕਾਜ ਠੱਪ ਕਰਕੇ 5 ਦਿਨਾਂ ਦੀ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜਿਸ ਦੌਰਾਨ ਪ੍ਰਦਰਸ਼ਨਕਾਰੀ ਵਕੀਲਾਂ ਨੇ ਅਦਾਲਤਾਂ ਨਾਲ ਸਬੰਧਿਤ ਆਪਣੇ ਤਿੰਨ ਗੰਭੀਰ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਅਦਾਲਤਾਂ ਦੇ ਬਾਹਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਬਾਰ ਕੌਂਸਲ ਪੰਜਾਬ ਦੇ ਸੱਦੇ 'ਤੇ ਗ੍ਰਾਮ ਨਿਆਲਿਆ, ਐਕਸ਼ਨ ਪਲਾਨ ਅਤੇ ਡਿਫੈਂਸ ਕੌਂਸਲ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਵਕੀਲਾਂ ਵਲੋਂ ਅੱਜ ਤੋਂ 5 ਦਿਨਾਂ ਲਈ ਅਦਾਲਤੀ ਕੰਮਕਾਜ ਬੰਦ ਕਰਕੇ ਮੁਕੰਮਲ ਹੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਗ੍ਰਾਮ ਨਿਆਲਿਆ ਤਹਿਤ ਵਕੀਲਾਂ ਨੂੰ ਖ਼ੱਜਲ਼-ਖ਼ੁਆਰ ਕਰਨ ਦੀ ਇਕ ਸਾਜ਼ਿਸ਼ ਹੈ, ਕਿਉਂਕਿ ਇਹ ਗ੍ਰਾਮ ਨਿਆਲਿਆ ਜ਼ਿਲ੍ਹਾ ਅਦਾਲਤਾਂ ਤੋਂ ਕੇਵਲ 3-4 ਕਿੱਲੋਮੀਟਰ ਦੇ ਦਾਇਰੇ ਵਿਚ ਹੀ ਸਥਾਪਤ ਕੀਤੇ ਜਾ ਰਹੇ ਹਨ | ਜਿਸ ਨਾਲ ਵਕੀਲਾਂ ਦੀ ਖ਼ੱਜਲ਼-ਖ਼ੁਆਰੀ ਵਧੇਗੀ | ਉਨ੍ਹਾਂ ਕਿਹਾ ਕਿ ਐਕਸ਼ਨ ਪਲਾਨ ਤਹਿਤ ਅਦਾਲਤਾਂ ਵਲੋਂ ਲੰਬਿਤ ਕੇਸਾਂ ਨੂੰ ਜਲਦ ਨਿਪਟਾਉਣ ਦੀ ਆੜ ਹੇਠ ਵਕੀਲਾਂ ਅਤੇ ਧਿਰਾਂ ਨੂੰ ਆਪਸੀ ਸਮਝੌਤੇ ਅਧੀਨ ਨਿਪਟਾਰਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ, ਜਿਸ ਨਾਲ ਇਨਸਾਫ਼ ਦੀ ਉਮੀਦ ਹੀ ਖ਼ਤਮ ਹੋ ਜਾਂਦੀ ਹੈ ਅਤੇ ਲਗਾਤਾਰਤਾ ਤਰੀਕਾਂ ਨਾਲ ਵਕੀਲਾਂ ਅਤੇ ਦੋਵੇਂ ਧਿਰਾਂ ਦੀ ਖ਼ੱਜਲ-ਖ਼ੁਆਰੀ ਵੀ ਵੱਧਦੀ ਹੈ | ਉਨ੍ਹਾਂ ਚੀਫ਼ ਲੀਗਲ ਡਿਫੈਂਸ ਏਡ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਤੋਂ ਤਨਖ਼ਾਹ ਲੈਣ ਵਾਲੇ ਡਿਫੈਂਸ ਕੌਂਸਲ (ਵਕੀਲ) ਅਪਰਾਧੀ ਕਿਸਮ ਦੇ ਵਿਅਕਤੀਆਂ ਦਾ ਕੇਸ ਮੁਫ਼ਤ ਵਿਚ ਲੜਦੇ ਹਨ, ਜੋ ਸਰਕਾਰ ਤੋਂ ਤਨਖ਼ਾਹ ਲੈ ਕੇ ਸਰਕਾਰੀ ਵਕੀਲ ਦੀਆਂ ਦਲੀਲਾਂ ਅਤੇ ਪੁਲਿਸ ਦੀ ਕਾਰਵਾਈ ਨੂੰ ਝੂਠਾ ਠਹਿਰਾਉਣ ਦੀ ਕੋਸ਼ਿਸ਼ ਕਰਦੇ ਹਨ | ਜਿਸ ਨਾਲ ਕਾਨੂੰਨ ਵਿਵਸਥਾ ਕਮਜ਼ੋਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਜੁਰਮ ਕਰਨ ਵਾਲੇ ਮੁਲਜ਼ਮ ਨੂੰ ਮੁਫ਼ਤ ਵਿਚ ਵਕੀਲ ਮਿਲੇਗਾ ਤਾਂ ਉਹ ਜੁਰਮ ਵਾਰ-ਵਾਰ ਕਰੇਗਾ, ਜੋ ਸਮਾਜ ਲਈ ਵੀ ਖ਼ਤਰੇ ਦੀ ਘੰਟੀ ਹੈ | ਇਸੇ ਕਰਕੇ ਅਦਾਲਤਾਂ ਵਿਚ ਡਿਫੈਂਸ ਕੌਂਸਲ ਲਗਾਏ ਜਾਣ ਦੇ ਫ਼ੈਸਲੇ ਦਾ ਵਕੀਲ ਭਾਈਚਾਰੇ ਵਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਕਤ ਤਿੰਨੋਂ ਗੰਭੀਰ ਮੁੱਦਿਆਂ ਨੂੰ ਲੈ ਕੇ ਹੀ ਇਹ ਹੜਤਾਲ ਕੀਤੀ ਗਈ ਹੈ ਅਤੇ ਜੇਕਰ ਵਕੀਲਾਂ ਦੀਆਂ ਮੰਗਾਂ ਵੱਲ ਸਰਕਾਰ ਅਤੇ ਸਬੰਧਿਤ ਅਦਾਲਤਾਂ ਨੇ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪ੍ਰਦਰਸ਼ਨਕਾਰੀ ਵਕੀਲਾਂ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ, ਸਕੱਤਰ ਹਰਜੀਤ ਸਿੰਘ ਭੱਲਮਾਜਰਾ, ਸਾਬਕਾ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ, ਰਛਪਾਲ ਸਿੰਘ ਕੰਗ, ਰਣਜੀਤ ਸਿੰਘ ਗਰੇਵਾਲ, ਨਰਿੰਦਰ ਸਿੰਘ ਟਿਵਾਣਾ, ਬਿ੍ਜ ਮੋਹਨ, ਅਮਨਦੀਪ ਸਿੰਘ ਚੀਮਾ, ਅਜੀਤਪਾਲ ਸਿੰਘ, ਨਰਿੰਦਰ ਕੁਮਾਰ ਸ਼ਰਮਾ, ਸੁੁਮੀਤ ਗੁਪਤਾ,
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜਨ ਜਾਗਰਣ ਦੀ ਬੇਮਿਸਾਲ ਮੁਹਿੰਮ ਚੱਲ ਰਹੀ ਹੈ- ਰਾਜਪਾਲ ਕਟਾਰੀਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਲੋਕ ਹਿਤੈਸ਼ੀ ਐਲਾਨਾਂ ਤੋਂ ਬਾਅਦ 'ਆਪ' ਸਰਕਾਰ ਬੌਖਲਾਈ-ਰਾਜੂ ਖੰਨਾ
Ad Position 24