04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ

Ad Position 21
No active advertisement
ਅਜੀਤ ਡੈਸਕ 24-02-2026
ਫ਼ਤਹਿਗੜ੍ਹ ਸਾਹਿਬ, 23 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਾ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੁਲੱਥ ਤੋਂ ਮੌਜੂਦਾ ਵਿਧਾਇਕ ਸੁਖਪਾਲ ਖਹਿਰਾ ਦੀ ਮਾਲਕੀਅਤ ਵਾਲੀ ਜਗ੍ਹਾ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਢਹਿ ਢੇਰੀ ਕਰਨ ਦੀ ਕਾਰਵਾਈ ਨੂੰ ਬੇਹੱਦ ਮੰਦਭਾਗਾ ਤੇ ਬਦਲਾਲਊ ਭਾਵਨਾ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਤੋਂ ਸੂਬੇ ਦੀ ਸੱਤਾ 'ਤੇ ਆਮ ਆਦਮੀ ਪਾਰਟੀ ਕਾਬਜ਼ ਹੋਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਇਹ ਸਰਕਾਰ ਸੱਚ ਦੀ ਆਵਾਜ਼ ਨੂੰ ਕੁਚਲਨ ਲਈ ਆਪਣੇ ਵਿਰੋਧੀਆਂ 'ਤੇ ਬਦਲਾ ਲਊ ਰਾਜਨੀਤੀ ਤਹਿਤ ਅਜਿਹੀਆਂ ਘਟੀਆ ਕਿਸਮ ਦੀਆਂ ਕਾਰਵਾਈਆਂ ਕਰਦੀ ਆ ਰਹੀ ਹੈ, ਜਿਸ ਨਾਲ ਲੋਕਤੰਤਰ ਦਾ ਘਾਣ ਅਤੇ ਕਾਨੂੰਨ ਦੇ ਰਾਜ ਦੀ ਹੱਤਿਆ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਖ਼ਿਲਾਫ਼ ਉੱਠਣ ਵਾਲੀਆਂ ਸੱਚੀਆਂ ਆਵਾਜ਼ਾਂ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਘਿਣਾਉਣਾ ਚਿਹਰਾ ਦੁਨੀਆ ਸਾਹਮਣੇ ਬੇਨਕਾਬ ਕਰ ਦਿੱਤਾ ਹੈ | ਐਡਵੋਕੇਟ ਧਾਰਨੀ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਆਪਣੇ ਸਿਆਸੀ ਵਿਰੋਧੀਆਂ 'ਤੇ ਰੱਜ ਕੇ ਤਸ਼ੱਦਦ ਕੀਤਾ ਜਾ ਰਿਹਾ ਹੈ, ਇਸ ਦੀ ਤਾਜ਼ਾ ਮਿਸਾਲ ਇਕ ਚੁਣੇ ਹੋਏ ਵਿਧਾਇਕ ਵਲੋਂ ਪੁਖ਼ਤਾ ਕਾਨੂੰਨੀ ਸਬੂਤ ਪੇਸ਼ ਕਰਨ ਦੇ ਬਾਵਜੂਦ ਉਸ ਦੀ ਜੱਦੀ-ਪੁਰਖਾਂ ਦੀ ਜਾਇਦਾਦ 'ਤੇ ਬੁਲਡੋਜ਼ਰ ਚਲਾਏ ਜਾਣ ਤੋਂ ਲੋਕਾਂ ਸਾਹਮਣੇ ਹੈ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਿਆਂਸੰਗਤ ਨਹੀਂ, ਸਗੋਂ ਖੁੱਲ੍ਹਾ ਸਿਆਸੀ ਬਦਲਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਵੀ ਸਿਆਸੀ ਆਗੂਆਂ ਵਲੋਂ ਸਰਕਾਰੀ ਕੰਮਾਂ ਦੀ ਨੁਕਤਾਚੀਨੀ ਕੀਤੀ ਜਾਂਦੀ ਰਹੀ ਹੈ, ਪਰ ਕਿਸੇ ਵੀ ਸਰਕਾਰ ਨੇ ਆਪਣੇ ਵਿਰੋਧੀਆਂ 'ਤੇ ਇਸ ਤਰ੍ਹਾਂ ਦੀ ਘਟੀਆ ਰਾਜਨੀਤੀ ਨਹੀਂ ਕੀਤੀ | ਐਡਵੋਕੇਟ ਧਾਰਨੀ ਨੇ ਕਿਹਾ ਕਿ ਬੁਲਡੋਜ਼ਰ ਦੀ ਰਾਜਨੀਤੀ ਰਾਹੀਂ ਲੋਕਾਂ ਵਲੋਂ ਚੁਣੇ ਨੁਮਾਇੰਦੇ ਨੂੰ ਜਨਤਕ ਤੌਰ 'ਤੇ ਬਦਨਾਮ ਕਰਨ ਦੀ ਕੋਸ਼ਿਸ਼ ਲੋਕਤੰਤਰ ਦੀ ਆਤਮਾ 'ਤੇ ਸਿੱਧਾ ਹਮਲਾ ਹੈ |
ਇਸ ਤੋਂ ਪਹਿਲਾਂ ਵੀ ਸਰਕਾਰ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮੀਡੀਆ 'ਤੇ ਹਮਲੇ ਕਰ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਜਰਨੈਲ ਬਿਕਰਮ ਸਿੰਘ ਮਜੀਠੀਆ 'ਤੇ ਝੂਠੇ ਪਰਚੇ ਪਾ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਡੱਕ ਕੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਘਟੀਆ ਕਾਰਵਾਈ ਕਰ ਚੁੱਕੀ ਹੈ | ਜਿਸ ਦਾ ਜਵਾਬ ਸੂਬੇ ਦੇ ਲੋਕ 'ਆਪ' ਸਰਕਾਰ ਨੂੰ ਵਿਧਾਨ ਸਭਾ ਚੋਣਾਂ 'ਚ ਜ਼ਰੂਰ ਦੇਣਗੇ | ਐਡਵੋਕੇਟ ਧਾਰਨੀ ਨੇ ਕਿਹਾ ਕਿ ਵਿਧਾਇਕ ਸੁਖਪਾਲ ਖਹਿਰਾ ਨਾਲ ਹੋਈ ਜ਼ਿਆਦਤੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਨੇ ਤਾਂ ਆਵਾਜ਼ ਬੁਲੰਦ ਕੀਤੀ ਹੈ ਪਰ ਪਤਾ ਨਹੀਂ ਕਿਉਂ ਵਿਧਾਇਕ ਖਹਿਰਾ ਦੀ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਕਿਸੇ ਗੱਲ ਤੋਂ ਭੈਅਭੀਤ ਹਨ ਜਾਂ 25/75 ਕਰਕੇ ਚੁੱਪ ਹਨ?, ਜਿਨ੍ਹਾਂ ਨੇ ਉਕਤ ਕਾਰਵਾਈ ਦੀ ਨਿੰਦਾ ਕਰਨਾ ਵੀ ਜਰੂਰੀ ਨਾ ਸਮਝਿਆ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਂਕੀ ਬੁੱਗਾ ਕਲਾਂ ਦੇ ਇੰਚਾਰਜ ਤਰਨਜੀਤ ਸਿੰਘ ਸਬ ਇੰਸਪੈਕਟਰ ਬਣੇ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਸਾਹਿਤ, ਸੱਭਿਆਚਾਰ ਤੇ ਸਮਾਜ' ਵਿਸ਼ੇ 'ਤੇ ਅੰਤਰ-ਅਨੁਸ਼ਾਸਨਕ ਵਰਕਸ਼ਾਪ ਕਰਵਾਈ
Ad Position 24