ਫ਼ਤਹਿਗੜ੍ਹ ਸਾਹਿਬ, 23 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਸ਼ਹਿਰ ਦੇ ਮਨਸੂਰੀ ਟਿੱਬਾ ਅਤੇ ਸੂਦਾਂ ਵਾਲਾ ਮਹੱਲਾ ਵਿਖੇ ਨੁੱਕੜ ਮੀਟਿੰਗਾਂ ਕਰਕੇ ਜਿੱਥੇ ਲੋਕਾਂ ਨੂੰ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ, ਉੱਥੇ ਹੀ ਪੰਜਾਬ ਦੇ ਚੰਗੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਵੀ ਦਿੱਤਾ | ਇਸ ਮੌਕੇ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਮੂਹ ਵਰਕਰਾਂ ਨੂੰ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਝੂਠ ਦੇ ਸਹਾਰੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਲੋਕ ਇਸ ਝੂਠੀ ਸਰਕਾਰ ਨੂੰ ਚੱਲਦਾ ਕਰਨ ਲਈ ਵਿਧਾਨ ਸਭਾ ਚੋਣਾਂ ਦਾ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਲਈ ਉਹ ਆਪੋ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਉਜਾਗਰ ਕਰਨ | ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਆਗੂ ਤੇ ਵਰਕਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਨੱਥਾ ਸਿੰਘ ਸਾਬਕਾ ਮੈਨੇਜਰ, ਸੁਖਵਿੰਦਰ ਸਿੰਘ ਪ੍ਰਧਾਨ ਸੈਣੀ ਸਭਾ, ਸਵਰਨਜੀਤ ਸਿੰਘ ਸੋਨੂ, ਮੰਗਤ ਰਾਮ, ਰਾਜਵੀਰ ਸਿੰਘ, ਬਲਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਸਰਹਿੰਦ, ਹਰਪ੍ਰੀਤ ਸਿੰਘ ਤਲਾਣੀਆਂ, ਮਨਜੀਤ ਸਿੰਘ ਮਾਨ, ਬਲਜੀਤ ਸਿੰਘ, ਬਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਬਲਬੀਰ ਸਿੰਘ, ਬੀਰ ਸਿੰਘ, ਜੀਤ ਸਿੰਘ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਨੀਨਾ ਗੁਪਤਾ, ਰੁਪਿੰਦਰ ਕੌਰ, ਰਵਿੰਦਰ ਸਿੰਘ, ਨਰਿੰਦਰ ਸਿੰਘ, ਬਚਿੱਤਰ ਸਿੰਘ, ਗੁਰਮੁਖ ਸਿੰਘ,ਬਲਦੇਵ ਰਾਜ, ਕਮਲਦੀਪ ਸਿੰਘ, ਹਿੰਮਤ ਸਿੰਘ, ਰਾਮ ਲਾਲ, ਮੰਗਤ ਰਾਏ, ਗੁਰਜੀਤ ਸਿੰਘ, ਨਵੀਨ ਕੁਮਾਰ, ਜੋਗਿੰਦਰ ਕੁਮਾਰ ਵੀ ਹਾਜ਼ਰ ਸਨ |